ਪੰਜਾਬ ਵਿੱਚ ਇਸ ਦਿਨ ਛੁੱਟੀ ਦਾ ਐਲਾਨ
ਪੰਜਾਬ ਵਿੱਚ 10 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 10 ਜੂਨ ਨੂੰ ਸੂਬੇ ਭਰ ਦੀਆਂ ਸਰਕਾਰੀ ਸੰਸਥਾਵਾਂ ਤੇ ਦਫਤਰਾਂ ਵਿੱਚ ਛੁੱਟੀ ਰਹੇਗੀ। ਇਸ ਦਿਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।ਇਸ ਦਿਨ ਨੂੰ ਲੈ ਕੇ ਛੁੱਟੀ ਦਾ ਐਲਾਨ ਹੋਇਆ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।
CATEGORIES ਪੰਜਾਬ