ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਰਹੇ ਜੇਤੂ

ਆਮ ਆਦਮੀ ਪਾਰਟ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ 3242 ਵੋਟਾਂ ਨਾਲ ਹਰਾਇਆ

ਫਿਰੋਜ਼ਪੁਰ 5 ਜੂਨ (ਜਗਜੀਤ ਸਿੰਘ ਧਾਲੀਵਾਲ) ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 3242 ਵੋਟਾਂ ਦੇ ਫਰਕ ਨਾਲ ਹਰਾਇਆ। ਪਹਿਲੇ ਨੰਬਰ ਤੇ ਰਹੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਕੁੱਲ 266626 ਵੋਟਾਂ ਹਾਸਲ ਕੀਤੀਆਂ। ਇਹ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

      ਉਨ੍ਹਾਂ ਦੱਸਿਆ ਕਿ ਦੂਜੇ ਨੰਬਰ ਤੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ  263384  ਵੋਟਾਂ ਪਈਆਂ। ਇਸੇ ਤਰ੍ਹਾਂ ਤੀਜੇ ਨੰਬਰ ਤੇ ਰਹਿਣ ਵਾਲੇ ਬੀਜੇਪੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਸੋਢੀ  ਨੂੰ 255097 ਵੋਟਾਂ ਮਿਲੀਆਂ ਅਤੇ ਚੋਥੇ ਨੰਬਰ ਤੇ ਰਹਿਣ ਵਾਲੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਨਰਦੇਵ ਸਿੰਘ ਬੋਬੀ ਮਾਨ ਨੂੰ 253645  ਵੋਟਾਂ ਹਾਸਲ ਹੋਈਆਂ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਦੇ ਕੁੱਲ 11,17,934 ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ।
CATEGORIES
TAGS
Share This

COMMENTS

Wordpress (0)
Disqus (0 )
Translate