ਬੱਚਿਆਂ ਦੀਆਂ ਰਚਨਾਵਾਂ ਦੀ ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ’ ਸੁੱਖੀ ਬਾਠ ਕਨੇਡਾ ਨੇ ਕੀਤੀ ਜਾਰੀ

ਮਾਨਸਾ 8 ਜੂਨ। ਉੱਘੇ ਪ੍ਰਵਾਸੀ ਭਾਰਤੀ ਤੇ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ ‘ਚ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਮਾਨਸਾ ਜ਼ਿਲ੍ਹੇ ਦੇ ਬੱਚਿਆਂ ਦੀਆਂ ਰਚਨਾਵਾਂ ਦੀ ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ’ ਜਾਰੀ ਕੀਤੀ ਗਈ। ਬੱਚਿਆਂ ਵਲੋਂ ਰਚਨਾਵਾਂ ਵੀ ਸੁਣਾਈਆਂ ਗਈਆਂ। ਪੁਸਤਕ ਜਾਰੀ ਕਰਨ ਮੌਕੇ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਕਾਲੜਾ, ਪ੍ਰੋ: ਗੁਰਦੀਪ ਸਿੰਘ ਢਿੱਲੋਂ, ‘ਅਜੀਤ’ ਉਪ ਦਫ਼ਤਰ ਪਟਿਆਲਾ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ,ਅਜੀਤ ਉਪ ਦਫਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ,ਪੁਸਤਕ ਦੀ ਸੰਪਾਦਕ ਰਮਨੀਤ ਕੌਰ ਚਾਨੀ, ਪ੍ਰੋਜੈਕਟ ਇੰਚਾਰਜ ਓਂਕਾਰ ਸਿੰਘ ਤੇਜੇ, ਗੁਰਵਿੰਦਰ ਸਿੰਘ ਸਿੱਧੂ, ਪੰਜਾਬ ਭਵਨ ਜਲੰਧਰ ਦੇ ਡਾਇਰੈਕਟਰ ਪ੍ਰੀਤ ਹੀਰ, ਮੁੱਖ ਅਧਿਆਪਕ ਗੁਰਦਾਸ ਸਿੰਘ ਸੇਖੋਂ, ਪਰਮਜੀਤ ਸਿੰਘ ਢੀਂਗਰਾ, ਜਸਵਿੰਦਰ ਪੰਜਾਬੀ, ਜਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਮੈਡਮ ਬਲਜੀਤ ਸ਼ਰਮਾ ਤੋਂ ਇਲਾਵਾ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸੁੱਖੀ ਬਾਠ ਨੇ ਦੁਹਰਾਇਆ ਕਿ ਉਹ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਿਤਾ ਲਈ ਯਤਨ ਜੁਟਾਉਂਦੇ ਰਹਿਣਗੇ। ਦੱਸ ਦੇਈਏ ਕਿ ਪੰਜਾਬ ਭਵਨ ਸਰੀ ਵਲੋਂ 16 ਤੇ 17 ਨਵੰਬਰ ਨੂੰ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ (ਸੰਗਰੂਰ) ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਪ੍ਰਾਸਪੈਕਟਸ ਵੀ ਜਾਰੀ ਕੀਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate