ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ:ਨੀਲ ਗਰਗ

ਨਹਿਰੀ ਪਾਣੀ ਦੀ ਸਪਲਾਈ ਸੰਬੰਧੀ ਜਾਣਕਾਰੀ ਲੈਣ ਲਈ ਕੰਟਰੋਲ ਰੂਮ ਕੀਤੇ ਸਥਾਪਤ

ਐਸ ਐਸ ਢਿੱਲੋ

ਬਠਿੰਡਾ, 9 ਜੂਨ 2024 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਮੀਡੀਅਮ ਉਦਯੋਗ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਆਗਾਮੀ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 11 ਜੂਨ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮਾਨ ਸਰਕਾਰ ਦੇ ਇਸ ਉਪਰਾਲੇ ਨਾਲ ਧਰਤੀ ਹੇਠਲੇ ਪਾਣੀ ਦੀ ਕਾਫੀ ਹੱਦ ਤੱਕ ਬਚਤ ਵੀ ਹੋਵੇਗੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨੀਲ ਗਰਗ ਨੇ ਦੱਸਿਆ ਕਿ ਬੀਤੇ ਦਿਨੀਂ ਜਲਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਆਗਾਮੀ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਬਚਨਬੱਧ ਹੈ।

ਨਹਿਰੀ ਪਾਣੀ ਨਾਲ ਨਾ ਕੇਵਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ ਬਲਕਿ ਇਸ ਨਾਲ ਸਾਡੀ ਧਰਤੀ ਹੇਠਲਾ ਪਾਣੀ ਵੀ ਬਚੇਗਾ। ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਸਿੰਘ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਬਾਰੇ ਜਾਣਕਾਰੀ ਲੈਣ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤੇ ਹਨ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ।


CATEGORIES
TAGS
Share This

COMMENTS

Wordpress (0)
Disqus (0 )
Translate