ਮੋਦੀ ਸਰਕਾਰ ਨੇ ਪਹਿਲੇ ਦਿਨ ਕੀਤਾ ਕਿਸਾਨਾਂ ਲਈ ਵੱਡਾ ਫੈਸਲਾ
ਜਗਜੀਤ ਸਿੰਘ ਧਾਲੀਵਾਲ
ਨਵੀਂ ਦਿੱਲੀ 10 ਜੂਨ ਬੀਤੇ ਕੱਲ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐਨਡੀਏ ਦੀ ਸਰਕਾਰ ਵੱਲੋਂ ਸਹੁੰ ਚੁੱਕੀ ਗਈ ਹੈ। ਸੌ ਚੱਕਣ ਤੋਂ ਬਾਅਦ ਉਨਾਂ ਵੱਲੋਂ ਪਹਿਲਾ ਫੈਸਲਾ ਕਿਸਾਨਾਂ ਲਈ ਵਿੱਚ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਬੇਸ਼ੱਕ ਦੇਸ਼ ਵਿੱਚ ਐਨਡੀਏ ਦੀ ਸਰਕਾਰ ਬਣ ਗਈ ਪਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਲਗਾਤਾਰ ਭਾਜਪਾ ਨੂੰ ਕਰਨਾ ਪੈ ਰਿਹਾ ਸੀ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਭਾਜਪਾ ਨੂੰ ਕਰੀਬ 19 ਫੀਸਦੀ ਵੋਟ ਪਈ ਹੈ ਪਰ ਪੇਂਡੂ ਖੇਤਰ ਵਿੱਚ ਇਹਨਾਂ ਦੀ ਵੋਟ ਘਟੀ ਹੈ ਕਿਉਂਕਿ ਪਿੰਡਾਂ ਵਿੱਚ ਕਿਸਾਨਾਂ ਦੇ ਮਨਾਂ ਵਿੱਚ ਭਾਜਪਾ ਨੂੰ ਲੈ ਕੇ ਤਿੱਖਾ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਤੀਜੇ ਕਾਰਜਕਾਲ ਦਾ ਪਹਿਲਾ ਫੈਸਲਾ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਕੀਤਾ ਗਿਆ ਹੈ ਜਿਸ ਤਹਿਤ ਕਿਸਾਨਾਂ ਨੂੰ ਮਿਲਣ ਵਾਲੀ ਸਨਮਾਨ ਨਿਧੀ ਯੋਜਨਾ ਦੀ ਫਾਈਲ ਨੂੰ ਪ੍ਰਧਾਨ ਮੰਤਰੀ ਵੱਲੋਂ ਕਲੀਅਰ ਕਰ ਦਿੱਤਾ ਗਿਆ ਹੈ। ਪਹਿਲੀ ਫਾਈਲ ਕਲੀਅਰ ਹੋਣ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਨੂੰ 20 ਹਜਾਰ ਕਰੋੜ ਰੁਪਏ ਮਿਲਣਗੇ ਤੇ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਹੀ ਆਵੇਗੀ।