ਝੋਨੇ ਵਾਲੇ ਕਿਸਾਨਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ

ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਤੇ ਇਸ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਤੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਤੇ ਬੈਠਕ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਝੋਨੇ ਦੇ ਸੀਜ਼ਨ ਦੌਰਾਨ ਨਾ ਆਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿਨ ਸਮੇਂ ਹੀ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਉਸ ਲਈ ਵੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਸ਼ਿਕਾਇਤ ਦਾ ਨਿਪਟਾਰਾ ਵੀ ਨਾਲੋਂ ਨਾਲ ਕੀਤਾ ਜਾਵੇ। ਬਿਜਲੀ ਦੇ ਪ੍ਰਬੰਧ ਸਾਰੇ ਮੁਕੰਮਲ ਕਰ ਲਏ ਗਏ ਹਨ।

CATEGORIES
Share This

COMMENTS

Wordpress (0)
Disqus (1 )
Translate