ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਜਲੰਧਰ ਵੈਸਟ ਤੋਂ ਉਮੀਦਵਾਰ
ਜਲੰਧਰ 17 ਜੂਨ (ਐਸ ਐਸ ਢਿੱਲੋ) ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵੈਸਟ ਤੋਂ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣ ਯੋਗ ਹੈ ਕਿ ਸ਼ੀਤਲ ਅੰਗੂਰਾਲ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਪਈ ਸੀ ਤੇ ਇਸ ਉੱਪਰ ਹੁਣ ਜਿਮਨੀ ਚੋਣ ਹੋਣ ਜਾ ਰਹੀ ਹੈ। ਨਾਮ ਜਦੀਆਂ ਭਰੀਆਂ ਜਾ ਰਹੀਆਂ ਹਨ ਅਜਿਹੇ ਵਿੱਚ ਆਪ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਬਾਕੀ ਕਿਸੇ ਵੀ ਪਾਰਟੀ ਵੱਲੋਂ ਹਲੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਉਧਰ ਜਲੰਧਰ ਪੱਛਮੀ ਦੀ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿੱਚ ਪੱਕੇ ਡੇਰੇ ਲਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।
CATEGORIES ਪੰਜਾਬ