ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰਨ ਅਪਲਾਈ-ਡਿਪਟੀ ਕਮਿਸ਼ਨਰ

ਫਾਜ਼ਿਲਕਾ 19 ਜੂਨ (ਜਗਜੀਤ ਸਿੰਘ ਧਾਲੀਵਾਲ)
ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਕਿਸਾਨ ਵੀਰ 30 ਜੂਨ 2024 ਤੱਕ ਆਨਲਾਈਨ https://agrimachinerypb.com/home/DSR23Department ਪੋਰਟਲ ’ਤੇ ਰਜਿਸਟ੍ਰਡ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ https://agrimachinerypb.com/home/DSR23Department ਲਿੰਕ ਖੋਲ੍ਹ ਕੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 98157-25699 ਤੇ ਵੀ ਸੰਪਰਕ ਕਰ ਸਕਦੇ ਹਨ।

CATEGORIES
TAGS
Share This

COMMENTS

Wordpress (0)
Disqus (0 )
Translate