ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਖੋਲਣਾ ਸ਼ਲਾਘਾਯੋਗ ਕਦਮ-ਨੀਲ ਗਰਗ

ਭਗਵੰਤ ਮਾਨ ਸਰਕਾਰ ਦੀ ਨੀਅਤ ਅਤੇ ਨੀਤੀ ਲੋਕ ਪੱਖੀ

ਬਠਿੰਡਾ, 19 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਲ ਵਿਚ ਪੰਜਾਬ ਪ੍ਰਤੀ ਦਰਦ ਹੈ ਅਤੇ ਉਹ ਹਮੇਸ਼ਾ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਰਹਿੰਦੇ ਹਨ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਟ੍ਰੇਡ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਲੰਟੀਅਰਾਂ ਅਤੇ ਲੀਡਰਾਂ ਤੋਂ ਮਿਲੀ ਫੀਡਬੈਕ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲਗਾਤਾਰ ਉੱਚ ਅਧਿਕਾਰੀਆਂ ਨਾਲ ਬੈਠਕਾਂ ਕਰਕੇ ਸਖ਼ਤ ਨਿਰਦੇਸ਼ ਦੇ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਾ ਆਉਣ ਦੇਣ। ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਖੋਲ੍ਹਿਆ ਜਾਏਗਾ ਤਾਂ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਦਫ਼ਤਰ ਦੇ ਜਰੀਏ ਮੁੱਖ ਮੰਤਰੀ ਸਾਹਿਬ ਨਾਲ ਸਿਧਾ ਰਾਬਤਾ ਕਾਇਮ ਕਰ ਸਕੇ।

ਪੰਜਾਬ ਪੁਲਿਸ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਛੇਤੀ ਹੀ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਜਿਸ ਨਾਲ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਹੋਂਦ ਤੋਂ ਬਾਅਦ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ। ਇਸ ਦੇ ਨਾਲ ਹੀ ਰਿਟਾਇਰਡ ਹੋਏ ਮੁਲਾਜ਼ਮਾਂ ਦੀ ਅਸਾਮੀਆਂ ਨੂੰ ਅਲੱਗ ਤੋਂ ਭਰਿਆ ਜਾਵੇਗਾ।

ਆਪ ਆਗੂ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਰਜ ਸ਼ੈਲੀ ਵਿੱਚ ਤੇਜ਼ੀ ਲਿਆਉਣ ਲਈ ਉੱਪਰ ਤੋਂ ਨਹੀਂ ਬਲਕਿ ਹੇਠਾਂ ਤੋਂ ਪੰਜਾਬ ਪੁਲਿਸ ਨੂੰ ਨਵੀਂ ਤਕਨੀਕ ਵਾਲੀਆਂ ਗੱਡੀਆਂ ਮੁਹਈਆ ਕਰਵਾਈਆਂ ਗਈਆਂ ਹਨ, ਜਿਸ ਤਹਿਤ 315 ਗੱਡੀਆਂ ਹੁਣ ਤੱਕ ਵੱਖ-ਵੱਖ ਥਾਣਿਆਂ ਦੇ ਐਸ. ਐਚ. ਓਜ. ਨੂੰ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਰਹਿੰਦੇ ਐਸ. ਐਚ. ਓਜ. ਨੂੰ ਵੀ ਇਹ ਗੱਡੀਆਂ ਮੁੱਹਈਆ ਕਰਵਾ ਦਿੱਤੀਆਂ ਜਾਣਗੀਆਂ ਤਾਂ ਜੋ ਕਰਾਈਮ ਕਰਕੇ ਭੱਜਣ ਵਾਲਿਆ ਖਿਲਾਫ ਫੌਰੀ ਕਾਰਵਾਈ ਕੀਤੀ ਜਾ ਸਕੇ।

ਨੀਲ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦੇ ਸੌਦਾਗਰਾਂ ਸਮੇਤ ਹੋਰ ਵੀ ਕੁਝ ਕਾਲੀਆਂ ਭੇਡਾਂ ਦੀਆਂ ਪ੍ਰੋਰਟੀਆਂ ਨੂੰ ਵੀ ਅਟੈਚ ਕਰਨ ਦਾ ਫੈਸਲਾ ਸ਼ਲਾਘਾਯੋਗ ਕਦਮ ਹੈ।

CATEGORIES
Share This

COMMENTS

Wordpress (0)
Disqus (0 )
Translate