ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਨਗਰ ਨਿਗਮ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਮਿਲਣਗੀਆਂ ਸਰਕਾਰੀ ਸੇਵਾਵਾਂ-ਡਿਪਟੀ ਕਮਿਸ਼ਨਰ

ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇਗਾ-ਅਰੁਨ ਨਾਰੰਗ

ਅਬੋਹਰ (ਪਰਮਜੀਤ ਸਿੰਘ ਧਿਆਣਾ) 21 ਜੂਨ

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਚ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਇਸ ਤਰਾਂ ਦੇ ਕੈਂਪ ਲਗਾਏ ਜਾਂਦੇ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਸੇਵਾ ਕੇਂਦਰ ਨਾਲ ਸਬੰਧਤ 10 ਸੇਵਾਵਾਂ ਅਤੇ ਨਗਰ ਨਿਗਮ ਨਾਲ ਸਬੰਧਤ ਸੇਵਾਵਾਂ ਲਈ ਇਹ ਕੈਂਪ ਲਗਾਇਆ ਗਿਆ ਸੀ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫੈਸਲਾ ਹੈ ਕਿ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਲੋਕ ਅਸਾਨੀ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਕੈਂਪਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ।

ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਕੈਂਪ ਵਿਚ ਵੱਖ ਵੱਖ ਸੇਵਾਵਾਂ ਦਾ ਮੌਕੇ ਤੇ ਹੀ ਲਾਭ ਦਿੱਤਾ ਗਿਆ  ਅਤੇ ਅਨੇਕਾਂ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸਰਟੀਫਿਕੇਟ ਜਾਰੀ ਕੀਤੇ ਗਏ।

ਇਸ ਮੌਕੇ ਐਸਡੀਐਮ ਸ੍ਰੀ ਪੰਕਜ ਬਾਂਸਲ, ਤਹਿਸੀਲਦਾਰ ਸੁਖਬੀਰ ਕੌਰ, ਉਪਕਾਰ ਸਿੰਘ ਜਾਖੜ ਤੇ ਅਭਿਸ਼ੇਕ ਸਿਡਾਨਾ ਵੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate