Bsc ਨਰਸਿੰਗ ਵਿੱਚ ਦਾਖਲੇ ਲਈ ਟੈਸਟ 25 ਜੂਨ ਨੂੰ-ਡਾਕਟਰ ਸਾਹਿਲ ਮਿੱਤਲ

ਅਬੋਹਰ 23 ਜੂਨ। B.Sc ਨਰਸਿੰਗ ਵਿੱਚ ਦਾਖਲੇ ਲਈ PPMET ਟੈਸਟ 25 ਜੂਨ ਨੂੰ ਬਾਬਾ ਫਰੀਦ ਯੂਨੀਵਰਸਿਟੀ ਪੰਜਾਬ ਵੱਲੋਂ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਅਤੇ ਮੀਰਾ ਨਰਸਿੰਗ ਕਾਲਜ ਅਬੋਹਰ ਦੇ ਡਾਇਰੈਕਟਰ ਡਾ: ਸਾਹਿਲ ਮਿੱਤਲ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੇ ਬੀ.ਐਸ.ਸੀ ਨਰਸਿੰਗ ਕੋਰਸ ਵਿੱਚ ਦਾਖਲਾ ਲੈਣ ਲਈ ਅਪਲਾਈ ਕੀਤਾ ਸੀ, ਉਹ ਇਸ ਟੈਸਟ ਵਿੱਚ ਜ਼ਰੂਰ ਹਿੱਸਾ ਲੈਣ। ਇਸ ਸਬੰਧ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਨੇ ਪ੍ਰਭਾਵੀ ਕਦਮ ਚੁੱਕਦਿਆਂ ਪੀਪੀਐਸਈਟੀ 2024 ਲਈ ਪੰਜਾਬ ਭਰ ਵਿੱਚ 43 ਪ੍ਰੀਖਿਆ ਕੇਂਦਰ ਬਣਾਏ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਫਰੀਦਕੋਟ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਮੋਗਾ, ਫ਼ਿਰੋਜ਼ਪੁਰ, ਬਰਨਾਲਾ, ਮਾਨਸਾ, ਬਠਿੰਡਾ, ਮੁਹਾਲੀ, ਸੰਗਰੂਰ, ਤਰਨਤਾਰਨ ਆਦਿ ਜ਼ਿਲ੍ਹਿਆਂ ਵਿੱਚ ਇਹ ਪ੍ਰੀਖਿਆ ਕੇਂਦਰ ਬਣਾ ਕੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਸੂਚੀ ਵਿੱਚ ਇਸ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾਈ ਗਈ ਹੈ। ਪੂਰੇ ਪੰਜਾਬ ਵਿੱਚ ਪ੍ਰੀਖਿਆ ਕੇਂਦਰ ਬਣਾਉਣ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿੱਚ ਕਾਫੀ ਰਾਹਤ ਮਿਲੇਗੀ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਨੌਜਵਾਨ 12ਵੀਂ ਪਾਸ ਕਰਨ ਤੋਂ ਬਾਅਦ ਪੜ੍ਹਾਈ ਲਈ ਵਿਦੇਸ਼ ਜਾਂਦੇ ਸਨ ਅਤੇ ਉੱਥੇ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਹੁਣ ਉਹੀ ਨੌਜਵਾਨ ਪੰਜਾਬ ਵਿੱਚ ਰਹਿ ਕੇ ਨਰਸਿੰਗ ਦੀ ਪੜ੍ਹਾਈ ਕਰ ਸਕਦੇ ਹਨ ਅਤੇ ਫਿਰ ਵਿਦੇਸ਼ ਜਾ ਕੇ ਆਪਣੀ ਪੜ੍ਹਾਈ ਕਰ ਸਕਦੇ ਹਨ।

CATEGORIES
TAGS
Share This

COMMENTS

Wordpress (0)
Disqus (0 )
Translate