ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਆਗਾਊਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਬਠਿੰਡਾ, 25 ਜੂਨ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸ਼ਹਿਰੀ ਵਿਕਾਸ ਕਾਰਜਾਂ ਦੇ ਨਾਲ-ਨਾਲ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

        ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਲਗਾਤਾਰ ਫ਼ਾਗਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਸੀਵਰੇਜ ਦੀ ਸਾਫ਼-ਸਫਾਈ ਕਰਨੀ ਲਾਜ਼ਮੀ ਬਣਾਈ ਜਾਵੇ।

        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਬਾਰੀਕੀ ਨਾਲ ਪੁਛਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮਨਦੀਪ ਕੌਰ ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਬਠਿੰਡਾ ਮੈਡਮ ਇਨਾਯਤ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate