ਮਨੁੱਖ ਦੀ ਮੌਤ ਦਾ ਮਿੱਠਾ ਜ਼ਹਿਰ ਹੈ ਨਸ਼ਾ

ਨਸ਼ਿਆ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ `ਚ ਜਾਗਰੂਕਤਾ ਲਿਆਉਣ ਜ਼ਰੂਰੀ – ਡਾ. ਅਸ਼ਵਨੀ ਕੁਮਾਰ

ਢਿੱਲਵਾਂ 27 ਜੂਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਵਿਰੁੱਧ ਵਿਆਪਕ ਪੱਧਰ ਤੇ ਜਾਗਰੂਕਤਾ ਲਿਆਉਣ ਦੇ ਉਦੇਸ਼ ਨਾਲ ਹਰ ਸਾਲ 26 ਜੂਨ ਨੂੰ “ਨਸ਼ਿਆਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ” ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਢਿੱਲਵਾਂ ਵਿਖੇ ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਸਮੂਹ ਸਟਾਫ ਵੱਲੋਂ “ਨਸ਼ਿਆਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ” ਸਬਧੀ ਸੰਹੁ ਚੁਕੀ ਗਈ। ਇਸ ਮੌਕੇ ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਨਸ਼ੇ ਦਾ ਸੇਵਨ ਮਨੁੱਖ ਦੀ ਜ਼ਿੰਦਗੀ ਲਈ ਇੱਕ ਮਿੱਠਾ ਜ਼ਹਿਰ ਹੈ ਜਿਸ ਦਾ ਨਤੀਜਾ ਮਨੂੱਖ ਦੀ ਮੌਤ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਹੋ ਕਿ ਨਸ਼ੇ ਨੂੰ ਆਪ ਹੀ ਸਮੇਂ ਸਿਰ ਛੱਡ ਦੇਣਾ ਅਤੇ ਸਮੇਂ ਸਿਰ ਡਾਕਟਰੀ ਸਲਾਹ ਨਾਲ ਯੋਗ ਇਲਾਗ ਸ਼ੁਰੂ ਕਰਵਾ ਲੈਣਾ ਮਨੁੱਖ ਦੀ ਸਭ ਤੋਂ ਵੱਡੀ ਸਮਝਦਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸਨੂੰ ਸਿਰਫ਼ ਲੋਕਾਂ ਦੀ ਭਾਗੀਦਾਰੀ ਨਾਲ ਹੀ ਕਾਮਯਾਬ ਬਣਾਇਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਮੁਕਤ ਕਰਨਾ ਅਤੇ ਸਮਾਜ ਚ ਨਸ਼ਿਆ ਦੇ ਮਾੜੇ ਪ੍ਰਭਾਵਾਂ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣਾ ਹੈ। ਇਸ ਦੌਰਾਨ ਉਨ੍ਹਾਂ ਹੈਲਥ ਸੁਪਰਵਾਈਜ਼ਰ ਮੇਲ- ਫੀਮੇਲ ਅਤੇ ਐਮ.ਪੀ.ਐਚ.ਡਬਲਿਯੂ ਮੇਲ- ਫੀਮੇਲ ਨੂੰ ਇਸ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕਰ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਮਾਜਿਕ, ਸਰੀਰਕ, ਸੱਭਿਆਚਾਰਕ, ਭਾਵਨਾਤਮਕ ਅਤੇ ਆਰਥਿਕ ਤੌਰ ਤੇ ਪੈਂਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਬਲਾਕ ਐਕਸਟੇਂਸ਼ਨ ਐਜੂਕੇਟਰ ਬਿਕਰਮਜੀਤ ਸਿੰਘ ਅਤੇ ਮੋਨਿਕਾ ਨੇ ਸ਼ਰਾਬ, ਸਿਗਰਟ, ਤੰਬਾਕੂ ਅਤੇ ਨਸ਼ੀਆਂ ਸੰਬੰਧੀ ਹੋਰ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ। ਉਨ੍ਹਾਂ ਵਿਸ਼ੇਸ਼ ਤੌਰਤੇ ਮੁੱਢਲਾ ਸਿਹਤ ਕੇਂਦਰ ਵਿਖੇ ਬਣੇ ਓਟ ਕਲੀਨਿਕ ਸੰਬੰਧੀ ਜਾਗਰੂਕਤਾ ਲਿਆਉਣ ਲਈ ਕਿਹਾ ਤਾਂ ਜੋ ਨਸ਼ਾ ਛੱਡਣ ਦੇ ਚਾਹਵਾਨ ਲੋਕ ਡਾਕਟਰਾਂ ਦੀ ਨਿਗਰਾਨੀ ਹੇਠਾਂ ਦਿੱਤੀਆਂ ਜਾਂਦੀਆਂ ਦਵਾਈਆਂ ਰਾਹੀਂ ਨਸ਼ੇ ਨੂੰ ਪੂਰੀ ਤਰ੍ਹਾਂ ਛੱਡ ਸਕਣ।
ਉਨ੍ਹਾਂ ਸਮੂਹ ਸਬ-ਸੈਂਟਰਾਂ ਤੇ ਅਤੇ ਵੱਖ-ਵੱਖ ਪਿੰਡਾਂਚ ਵੀ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰ ਨਸ਼ਿਆ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ `ਚ ਜਾਗਰੂਕਤਾ ਲਿਆਉਣ ਲਈ ਕਿਹਾ।

CATEGORIES
Share This

COMMENTS

Wordpress (0)
Disqus (0 )
Translate