ਡੇਂਗੂ ਬਾਰੇ ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ
ਡੇਂਗੂ ਰੋਕਥਾਮ ‘ਚ ਸਵੱਛਤਾ ਦਾ ਅਹਿਮ ਰੋਲ – ਡਾ. ਅਸ਼ਵਨੀ ਕੁਮਾਰ
ਕਪੂਰਥਲਾ (ਐੱਸ ਐੱਸ ਢਿੱਲੋਂ): ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗੁਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਂਦੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸਿਹਤ ਸੁਪਰਵਾਈਜ਼ਰ ਅਤੇ ਐਮ.ਪੀ.ਐਚ.ਡਬਲਿਓ ਵੱਲੋਂ ਆਮ ਲੋਕਾਂ ਨੂੰ ਘਰ-ਘਰ ਜਾਂ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਡੇਂਗੂ ਸੰਬੰਧੀ ਜਾਗਰੂਕਤਾ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਸਰਗਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਬਲਕਾਰ ਸਿੰਘ ਬੱਲ, ਪ੍ਰਗਟ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ
ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਲੱਛਣ ਕਿ ਹਨ –
- ਠੰਡ ਨਾਲ ਬੁਖ਼ਾਰ ਦਾ ਚੜਨਾ
- ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
- ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।
ਡੇਂਗੂ ਤੋਂ ਕਿਵੇਂ ਬੱਚੀਆਂ ਜਾ ਸਕਦਾ ਹੈ-
ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਣ ਜਾਂ।
ਇਸ ਮੌਕੇ ਬਲਾਕ ਐਕਸਟੇਂਸ਼ਨ ਐਜੁਕੇਟਰ ਬਿਕਰਮਜੀਤ ਸਿੰਘ ਅਤੇ ਮੋਨਿਕਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤਿਆਂ ਗਈਆਂ ਇਨ੍ਹਾਂ ਹਦਾਇਤਾ ਦਾ ਧਿਆਨ ਰੱਖਣ ਨਾਲ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।