ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਜਲੰਧਰ ਉਪ ਚੋਣ ਦੀਆਂ ਸਿਆਸੀ ਸਰਗਰਮੀਆਂ ਦੌਰਾਨ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਦੱਸ ਦਈਏ ਕਿ ਜਲੰਧਰ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਗਈ ਸੀ। ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਹੀ ਉਮੀਦਵਾਰ ਸੁਰਜੀਤ ਕੌਰ ਤੋਂ ਸਮਰਥਨ ਵਾਪਸ ਲਿਆ ਗਿਆ ਸੀ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਰਜੀਤ ਕੌਰ ਨੂੰ ਸਮਰਥਨ ਦਿੱਤਾ ਗਿਆ ਸੀ। ਪਰ ਅੱਜ ਸੁਰਜੀਤ ਕੌਰ ਨੇ ਆਪਣੀ ਉਮੀਦਵਾਰ ਤੋਂ ਹੱਥ ਖੜੇ ਕਰਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਂਦਿਆਂ ਕਿਹਾ ਕਿ ਇਹਨਾਂ ਨੂੰ ਪੂਰਾ ਮਾਨ ਸਨਮਾਨ ਪਾਰਟੀ ਵਿੱਚ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਰਜੀਤ ਕੌਰ ਦਾ ਪਰਿਵਾਰ ਸੰਘਰਸ਼ਸ਼ੀਲ ਪਰਿਵਾਰ ਹੈ ਇਨਾਂ ਦੀ ਸ਼੍ਰੋਮਣੀ ਅਕਾਲੀ ਦਲ ਨੇ ਕਦਰ ਨਹੀਂ ਪਾਈ।



