ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

ਅਬੋਹਰ 2 ਜੁਲਾਈ ।  ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

          ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਸਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜੋ ਕੋਈ ਵੀ ਪਿੰਡ ਮੁੱਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਤੇ ਪੱਕੀਆਂ ਸੜਕਾਂ,ਨਾਲੀਆਂ,ਇੰਟਰਲੋਕ ਗਲੀਆਂ ਅਤੇ ਸੀਵਰੇਜ ਆਦਿ ਹਰ ਪ੍ਰਬੰਧ ਪਿੰਡ ਵਾਸੀਆਂ ਨੂੰ ਪ੍ਰਬੰਧ ਕਰਵਾਉਣ ਲਈ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਵਾਈ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

CATEGORIES
Share This

COMMENTS

Wordpress (0)
Disqus (0 )
Translate