ਐਸਡੀਐਮ ਰਾਮਪੁਰਾ ਫੂਲ ਨੇ ਸੁਣੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ

·         ਜਾਇਜ਼ਾ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ

·         ਰਹਿੰਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

          ਰਾਮਪੁਰਾ, ਭਗਤਾ (ਬਠਿੰਡਾ), 8 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਦੇ ਮਿਲੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼ ਨੇ ਪਿੰਡ ਭੋਡੀਪੁਰਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਪਿੰਡ ਰਾਮੂਵਾਲਾ, ਹਾਕਮ ਸਿੰਘ ਵਾਲਾ, ਭੋਡੀਪੁਰਾ, ਕੋਇਰ ਸਿੰਘ ਵਾਲਾ ਅਤੇ ਆਕਲੀਆਂ ਜਲਾਲ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵੱਖ-ਵੱਖ ਵਿਕਾਸ ਕੰਮਾਂ ਦਾ ਰੀਵਿਊ ਕੀਤਾ।

          ਇਸ ਮੌਕੇ ਐਸਡੀਐਮ ਸ਼੍ਰੀ ਓਮ ਪ੍ਰਕਾਸ਼ ਨੇ ਆਮ ਲੋਕਾਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਿਕਾਇਤਾਂ ਦਾ ਇੱਕ ਹਫਤੇ ਦੇ ਅੰਦਰ-ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਰਿਪੋਰਟ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਨੂੰ ਭੇਜਣੀ ਲਾਜ਼ਮੀ ਬਣਾਈ ਜਾਵੇ।

          ਕੈਂਪ ਦੌਰਾਨ ਕੁੱਲ 34 ਦਰਖਾਸਤਾਂ ਪ੍ਰਾਪਤ ਹੋਈਆ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗ ਵੱਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਤੇ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਵੱਖਰੇ-ਵੱਖਰੇ ਕਾਊਂਟਰ ਲਗਾ ਕੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਵੱਖਰੇ-ਵੱਖਰੇ ਫਾਰਮ ਭਰਵਾਏ ਗਏ।

          ਇਸ ਮੌਕੇ ਨਾਇਬ ਤਹਿਸੀਲਦਾਰ ਰਾਮਪੁਰਾ ਫੂਲ ਸ੍ਰੀ ਅਵਤਾਰ ਸਿੰਘ, ਨਾਇਬ ਤਹਿਸੀਲਦਾਰ, ਭਗਤਾ ਭਾਈਕਾ ਸ੍ਰੀ ਰਣਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਭਗਤਾ ਭਾਈਕਾ, ਸ੍ਰੀ ਪ੍ਰਭਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਆਮ ਲੋਕ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate