ਸੰਜੇ ਸਿੰਘ ਬਣੇ “ਆਪ” ਦੇ ਸੰਸਦੀ ਦਲ ਦੇ ਆਗੂ

ਨਵੀਂ ਦਿੱਲੀ 5 ਜੁਲਾਈ (ਪੋਸਟਮੇਲ ਬਿਊਰੋ) ਆਮ ਆਦਮੀ ਪਾਰਟੀ ਵੱਲੋਂ ਸੰਜੇ ਸਿੰਘ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਵੱਲੋਂ ਸੰਜੇ ਸਿੰਘ ਨੂੰ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਰਟੀ ਦੇ ਸੰਸਦੀ ਦਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮਾਨਯੋਗ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਹਮੇਸ਼ਾ ਹੀ ਉਹਨਾਂ ਨੂੰ ਸੜਕ ਤੋਂ ਲੈ ਕੇ ਸਦਨ ਤੱਕ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੱਤਾ ਗਿਆ ਹੈ। ਤੇ ਹੁਣ ਉਹਨਾਂ ਵੱਲੋਂ ਸੰਸਦੀ ਦਲ ਦੇ ਚੇਅਰਮੈਨ ਵਜੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਇਮਾਨਦਾਰੀ ਨਾਲ ਨਿਭਾਉਣਗੇ।

ਉਹਨਾਂ ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਤੇ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।

CATEGORIES
Share This

COMMENTS

Wordpress (0)
Disqus (0 )
Translate