ਸੜਕ ਹਾਦਸੇ ਵਿੱਚ ਪੰਜਾਬੀ ਲੋਕ ਗਾਇਕ ਦੀ ਦਰਦਨਾਕ ਮੌਤ
ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਵਾਪਸ ਜਾ ਰਿਹਾ ਸੀ ਗਾਇਕ
ਚੰਡੀਗੜ।
ਸੜਕ ਹਾਦਸੇ ਦੌਰਾਨ ਪੰਜਾਬੀ ਲੋਕ ਗਾਇਕ ਦੀ ਦਰਦਨਾਕ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਗਾਇਕ ਦੀ ਮੌਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਹਲਕਾ ਬੇਗੋਵਾਲ ਦੇ ਪਿੰਡ ਅਕਬਰਪੁਰ ਵਿੱਚ ਇੱਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿੱਚ ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਤੇ ਦਲਵੀਰ ਸ਼ੌਂਕੀ ਨੇ ਸ਼ਿਰਕਤ ਕੀਤੀ ਸੀ। ਦੋਨੇ ਪ੍ਰੋਗਰਾਮ ਖਤਮ ਕਰਨ ਤੋਂ ਬਾਅਦ ਉਹ ਵਾਪਸ ਘਰ ਨੂੰ ਚੱਲ ਪਏ। ਦਲਵੀਰ ਸ਼ੌਂਕੀ ਆਪਣੇ ਪਿੰਡ ਨੌਗੱਜਾ ਕਲੋਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾ ਗਈ , ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਸ਼ੌਂਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚੀ ਤੇ ਕਾਰਵਾਈ ਕੀਤੀ। ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਦਲਵੀਰ ਸ਼ੌਂਕੀ ਨਮਿਤ ਅੰਤਿਮ ਅਰਦਾਸ 15 ਜੁਲਾਈ ਨੂੰ ਉਹਨਾਂ ਦੇ ਪਿੰਡ ਵਿਖੇ ਹੋਵੇਗੀ।
CATEGORIES ਪੰਜਾਬ