ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਸਵੈ-ਰੋਜ਼ਗਾਰ ਕੈਂਪ

ਫਰੀਦਕੋਟ 8 ਦਸੰਬਰ

 ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ (ਡੀ.ਬੀ.ਈ.ਈ, ਫਰੀਦਕੋਟ) ਡਾ. ਰੂਹੀ ਦੁੱਗ ਅਤੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਕਮ-ਸੀ.ਈ.ਓ (ਡੀ.ਬੀ.ਈ.ਈ, ਫਰੀਦਕੋਟ) ਸ੍ਰੀ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ/ਸਵੈ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਨੇੜੇ ਸੰਧੂ ਪੈਲਸ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਗਿਆ। ਜਿਸ ਵਿੱਚ ਜਿਲ੍ਹਾ ਫਰੀਦਕੋਟ ਦੇ ਵੱਖ-ਵੱਖ ਲਾਈਨ ਵਿਭਾਗਾਂ ਦੇ ਨੁਮਾਇੰਦਿਆਂ ਦੁਆਰਾ ਫਰੀਦਕੋਟ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਕੁੱਲ 39 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਵਿੱਚੋ 17 ਪ੍ਰਾਰਥੀ ਲੋਨ ਸਬੰਧੀ ਯੋਗ ਪਾਏ ਗਏ। ਇਹ ਜਾਣਕਾਰੀ ਸ਼੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਫਰੀਦਕੋਟ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਾਜ਼ਰ ਲਾਈਨ ਵਿਭਾਗਾਂ ਦੇ ਅਧਿਕਾਰੀਆਂ/ਨੁਮਾਇੰਦਿਆਂ ਵਲੋਂ 17  ਲੋਨ ਸਬੰਧੀ ਯੋਗ ਪਾਏ ਗਏ ਪ੍ਰਾਰਥੀਆਂ ਦੀਆਂ ਇਨ੍ਹਾਂ ਅਰਜ਼ੀਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ ਅਤੇ ਯੋਗਤਾ ਅਤੇ ਹੁਨਰ ਅਨੁਸਾਰ ਆਪ ਨੂੰ ਲੋਨ ਸਬੰਧੀ ਬਣਦਾ ਲਾਭ ਜਲਦ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate