ਅੰਗਹੀਣਾਂ ਲਈ ਸੰਸਾਰ ਦਿਵਸ 09 ਦਸੰਬਰ 2022 ਨੂੰ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਖੇ ਮਨਾਇਆ ਜਾਵੇਗਾ

ਫਿਰੋਜ਼ਪੁਰ, 8 ਦਸੰਬਰ 2022:

          ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 09 ਦਸੰਬਰ 2022 ਨੂੰ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ/ਮਾਡਲ ਕੈਰੀਅਰ ਸੈਂਟਰ ਵਿਖੇ ਅੰਗਹੀਣਾਂ ਲਈ ਸੰਸਾਰ ਦਿਵਸ ਮਨਾਇਆ ਜਾਵੇਗਾ।

          ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੀ.ਡਬਲਯੂ.ਡੀ ਸਬੰਧਤ ਅੰਗਹੀਣ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਿਉਰੋ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ/ਸਵੈ-ਰੋਜ਼ਗਾਰ ਯੋਜਨਾਵਾਂ/ਸਕਿੱਲ ਕੋਰਸਾਂ ਆਦਿ ਲਾਭ ਦੇਣ ਸਬੰਧੀ ਰਜਿਸਟਰ ਕਰਦੇ ਹੋਏ ਮੌਕੇ ‘ਤੇ ਹੀ ਲੋਨ ਸਬੰਧੀ ਫਾਰਮ ਭਰਵਾਏ ਜਾਣਗੇ। ਉਨ੍ਹਾਂ ਪੀ.ਡਬਲਯੂ.ਡੀ. ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ।    

CATEGORIES
TAGS
Share This

COMMENTS

Wordpress (0)
Disqus (0 )
Translate