ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

28 ਅਗਸਤ 2024 ਤੱਕ ਜ਼ਿਲ੍ਹਾ ਫਰੀਦਕੋਟ ਵਿੱਚ ਹੁਕਮ ਰਹਿਣਗੇ ਲਾਗੂ

ਫਰੀਦਕੋਟ 12 ਜੁਲਾਈ (ਐੱਸ ਐੱਸ ਢਿੱਲੋਂ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।

ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ । ਇਸ ਲਈ ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 28 ਅਗਸਤ 2024 ਤੱਕ ਲਾਗੂ ਰਹਿਣਗੇ।

CATEGORIES
Share This

COMMENTS

Wordpress (0)
Disqus (0 )
Translate