ਪਰਾਲੀ ਦੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਅਗਾਊਂ ਢੁਕਵੇਂ ਪ੍ਰਬੰਧ : ਜਸਪ੍ਰੀਤ ਸਿੰਘ

ਉਦਯੋਗਪਤੀਆਂਖੇਤੀਬਾੜੀ, ਪ੍ਰਦੂਸ਼ਣ ਕੰਟਰੋਲ ਬੋਰਡ ਅਧਿਕਾਰੀਆਂ ਤੇ ਕਿਸਾਨ ਨੁਮਾਇੰਦਿਆਂ ਨਾਲ ਕੀਤੀ ਬੈਠਕ

ਬਠਿੰਡਾ, 12 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਲਈ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਖੇਤੀਬਾੜੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ, ਉਦਯੋਗਪਤੀਆਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

        ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਢੁਕਵੀਂਆਂ ਆਗਾਮੀ ਤਿਆਰੀਆਂ ਕਰ ਲਈਆਂ ਜਾਣ।

        ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਝੋਨੇ ਪਰਾਲੀ ਦੇ ਨਿਪਟਾਰੇ ਲਈ ਵਰਤੋਂ ਕੀਤੇ ਜਾਣ ਵਾਲੇ ਆਧੁਨਿਕ ਸੰਦਾਂ ਸਬੰਧੀ ਅਤੇ ਇਨ੍ਹਾਂ ਸੰਦਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਇਹ ਵੀ ਕਿਹਾ ਪਰਾਲੀ ਦੇ ਨਿਪਟਾਰੇ ਲਈ ਵਰਤੇ ਜਾਣ ਵਾਲੇ ਬੇਲਰਾਂ ਤੇ ਹੋਰ ਆਧੁਨਿਕ ਮਸ਼ੀਨਰੀ ਦੀ ਲਿਸਟ ਤਿਆਰ ਕਰਕੇ ਪਿੰਡ ਪੱਧਰ ਤੇ ਛੋਟੇ ਤੋਂ ਛੋਟੇ ਕਿਸਾਨ ਤੱਕ ਇਸ ਦੀ ਸਹੂਲਤ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਦਾ ਫ਼ਾਇਦਾ ਵੱਧ ਤੋਂ ਵੱਧ ਕਿਸਾਨ ਪ੍ਰਾਪਤ ਕਰ ਸਕਣ।

ਇਸ ਦੌਰਾਨ ਉਨ੍ਹਾਂ ਜਿੱਥੇ ਉਦਯੋਗਪਤੀਆਂ ਕੋਲੋਂ ਝੋਨੇ ਦੀ ਪਰਾਲੀ ਦੀ ਹੋਰ ਵਧੀਆ ਢੰਗ ਨਾਲ ਕੀਤੀ ਜਾਣ ਵਾਲੀ ਸਾਂਭ-ਸੰਭਾਲ ਕਰਨ ਲਈ ਸੁਝਾਅ ਲਏ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਉਦਯੋਗਪਤੀਆਂ ਕੋਲੋਂ ਪਰਾਲੀ ਦੀ ਸੰਭਾਲ ਲਈ ਬਣਾਏ ਜਾਣ ਵਾਲੇ ਸਟੋਰਜ਼ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਸਟੋਰ ਕੀਤੀ ਪਰਾਲੀ ਵਾਲੇ ਸਟੋਰਜ਼ ਦੀ ਸੇਫ਼ਟੀ ਰੱਖਣੀ ਵੀ ਯਕੀਨੀ ਬਣਾਉਣ ਬਾਰੇ ਕਿਹਾ ਤਾਂ ਜੋ ਪਰਾਲੀ ਦਾ ਅੱਗ ਆਦਿ ਤੋਂ ਬਚਾਅ ਰਹਿ ਸਕੇ। ਉਨ੍ਹਾਂ ਉਦਯੋਗਪਤੀਆਂ ਅਤੇ ਪਰਾਲੀ ਦੀ ਸਾਂਭ-ਸੰਭਾਲ ਤੇ ਨਿਪਟਾਰੇ ਦੇ ਕੰਮ ਵਿਚ ਜੁੜੇ ਉਦਮੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਤੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਹਿਯੋਗ ਦੀ ਉਮੀਦ ਜਤਾਈ।

ਇਸ ਮੌਕੇ ਆਰ.ਟੀ.ਏ ਤੇ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਪੂਨਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਸ਼੍ਰੀ ਗੁਰਜੀਤ ਵਿਰਕ, ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਪਤੀਆਂ ਅਤੇ ਕਿਸਾਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ। 

CATEGORIES
TAGS
Share This

COMMENTS

Wordpress (0)
Disqus (0 )
Translate