ਫਾਜਿਲਕਾ ਪੁਲਿਸ ਵੱਲੋਂ ਪਿੰਡ ਭਾਗਸਰ ਵਿੱਚ ਹੋਏ ਕ੍ਰਿਕੇਟ ਟੂਰਨਾਮੈਂਟ ਦੌਰਾਨ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੰਡ ਕੇ ਮਿਸ਼ਨ ਨਿਸ਼ਚੈ ਦਾ ਹਿੱਸਾ ਬਣਨ ਦੀ ਅਪੀਲ

ਬੱਲੂਆਣਾ 15 ਜੁਲਾਈ। ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਿਲ੍ਹਾ ਫਾਜਿਲਕਾ ਵਿੱਚ ਮਿਸ਼ਨ ਨਿਸਚੈ ਚਲਾਇਆ ਜਾ ਰਿਹਾ ਹੈ।

ਮਿਸ਼ਨ ਨਿਸ਼ਚੇ ਦੇ ਤਹਿਤ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਉਹਨਾਂ ਨੂੰ ਖੇਡਾਂ ਦਾ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪਿੰਡ ਭਾਗਸਰ ਥਾਣਾ ਬਹਾਵਾਵਾਲਾ ਵਿਖੇ ਦੋ ਰੋਜਾ ਕ੍ਰਿਕੇਟ ਟੂਰਨਾਂਮੇਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ ਵੱਖ ਪਿੰਡਾਂ ਦੀਆਂ 32 ਟੀਮਾਂ ਨੇ ਭਾਗ ਲਿਆ। ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਐਮ.ਐਲ.ਏ ਹਲਕਾ ਬੱਲੂਆਣਾ ਅਤੇ ਡਾ.ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਵੱਲੋਂ ਇਸ ਟੂਰਨਾਂਮੈਂਟ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਕ੍ਰਿਕੇਟ ਕਿੱਟਾਂ ਵੰਡ ਕੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਤੋਂ ਇਲਾਵਾ ਐਮ.ਐਲ.ਏ ਹਲਕਾ ਬੱਲੂਆਣਾ ਅਤੇ ਐਸ.ਐਸ.ਪੀ ਫਾਲਿਜਕਾ ਵੱਲੋਂ ਕ੍ਰਿਕੇਟ ਸਟੇਡੀਅਮ ਵਿੱਚ ਬੂਟੇ ਵੀ ਲਗਾਏ ਗਏ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਫਾਲਿਜਕਾ ਪੁਲਿਸ ਵੱਲੋਂ ਚਲਾਏ ਜਾ ਰਹੇ ਮਿਸ਼ਨ ਨਿਸ਼ਚੇ ਤਹਿਤ ਨਸ਼ਾ ਤਸਕਰਾਂ ਨੂੰ ਪਕੜਨ ਵਿੱਚ ਪੁਲਿਸ ਦਾ ਸਹਿਯੋਗ ਕਰਨ। ਜੇਕਰ ਉਹਨਾਂ ਦੇ ਆਸਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਹ ਇਸਦੀ ਜਾਣਕਾਰੀ ਪੁਲਿਸ ਨੂੰ ਦੇਣ। ਉਹਨਾਂ ਦੀ ਜਾਣਕਾਰੀ ਨੂੰ ਪੂਰਨ ਤੌਰ ਤੇ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਜੇਕਰ ਕੋਈ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਅਤੇ ਉਹ ਨਸ਼ਾ ਛੱਡਣਾ ਚਾਹੰਦਾ ਹੈ ਤਾਂ ਉਸਨੂੰ ਡੀ—ਐਡਿਕਸ਼ਨ ਸੈਂਟਰ ਵਿੱਚ ਇਲਾਜ ਲਈ ਭੇਜਿਆ ਜਾਵੇਗਾ। ਐਸ.ਐਸ.ਪੀ ਫਾਜਿਲਕਾ ਵੱਲੋਂ ਕ੍ਰਿਕੇਟ ਸਟੇਡੀਅਮ ਵਿੱਚ ਹਾਜਰ ਆਈਆਂ ਵੱਖ ਵੱਖ ਪਿੰਡਾਂ ਦੀਆਂ ਔਰਤਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਸ਼ਨ ਨਿਸ਼ਚੇ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਇਸ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਅਤੇ ਪੁਲਿਸ—ਪਬਲਿਕ ਦੇ ਆਪਸੀ ਮੇਲਜੋਲ ਨੂੰ ਵਧਾਉਣਾ ਹੈ, ਤਾਂ ਕਿ ਉਹ ਬਿਨਾਂ ਕਿਸੇ ਡਰ ਦੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਉਹਨਾਂ ਦੇ ਖਿਲਾਫ ਵਿਆਪਕ ਕਾਰਵਾਈ ਅਮਲ ਵਿੱਚ ਲਿਆ ਕੇ ਨਸ਼ਿਆਂ ਦੀ ਤਸਕਰੀ ਤੇ ਰੋਕ ਲਗਾਈ ਜਾ ਸਕੇ।

CATEGORIES
Share This

COMMENTS

Wordpress (0)
Disqus (0 )
Translate