ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਫੱਤਣਵਾਲਾ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਸ੍ਰੀ ਮੁਕਤਸਰ ਸਾਹਿਬ 8 ਦਸੰਬਰ
ਸ੍ਰੀਮਤੀ ਸਰੋਜ਼ ਅਗਰਵਾਲ ਜਿ਼ਲ੍ਹਾ ਮਾਲ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡ ਫੱਤਣਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਕੈਂਪ ਦਾ ਆਯੋਜਨ ਕੀਤਾ ।
ਇਸ ਮੌਕੇ ਤੇ ਅਗਰਵਾਲ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜ਼ੋ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਲ ਪੇਸ਼ ਨਾ ਆਵੇ ।
ਉਹਨਾਂ ਇਹ ਵੀ ਕਿਹਾ ਕਿ ਜਦੋਂ ਵੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਉਹਨਾਂ ਦੇ ਪਿੰਡਾਂ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਕੈਂਪ ਲਗਾਇਆ ਜਾਂਦਾ ਹੈ ਤਾਂ ਉਸਦਾ ਜਰੂਰ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਜ਼ੋ ਵੀ ਅਰਜੀਆਂ ਪ੍ਰਾਪਤ ਹੋਈਆਂ, ਉਹਨਾਂ ਨੂੰ ਸਬੰਧਿਤ ਵਿਭਾਗਾਂ ਨੂੰ ਭੇਜ਼ ਕੇ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਵਿੰਦਰ ਸਿੰਘ ਵਿਰਕ ਨਾਇਬ ਤਹਿਸੀਲਦਾਰ, ਜਗਸੀਰ ਸਿੰਘ ਐਸ.ਐਚ.ਓ ਥਾਨਾ ਸਦਰ, ਧਰਮ ਸਿੰਘ ਪੰਚਾਇਤ ਸਕੱਤਰ, ਪਰਮਜੀਤ ਸਿੰਘ ਰੀਡਰ, ਬੇਅੰਤ ਸਿੰਘ ਸਰਪੰਚ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।