ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਤੋਂ ਮੰਗਿਆ ਗਿਆ ਜਵਾਬ
15 ਦਿਨਾਂ ਚ 90 ਲੱਖ ਰੁਪਏ ਦੇ ਇਸ਼ਤਿਹਾਰਾਂ ਦਾ ਜਵਾਬ ਦੇਣਾ ਪਵੇਗਾ ਸੁਖਬੀਰ ਬਾਦਲ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਇਆ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਹੈ। ਜਿੱਥੇ ਉਹਨਾਂ ਤੋਂ 90 ਲੱਖ ਰੁਪਏ ਦੇ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਦਾ ਜਵਾਬ ਮੰਗਿਆ ਗਿਆ ਹੈ। ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਜਿੱਥੇ ਵੱਖ ਵੱਖ ਫੈਸਲੇ ਲਏ ਗਏ ਉੱਥੇ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਗਈ ਸ਼ਿਕਾਇਤ ਦੇ ਅਧਾਰ ਤੇ ਸੁਖਬੀਰ ਸਿੰਘ ਬਾਦਲ ਤੋਂ 15 ਦਿਨਾਂ ਵਿੱਚ ਇਸ ਸਬੰਧ ਵਿੱਚ ਜਵਾਬ ਮੰਗਿਆ ਗਿਆ ਹੈ ਤੇ ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਖੁਦ ਪੇਸ਼ ਹੋ ਕੇ ਲਿਖਤੀ ਤੌਰ ਤੇ ਇਸ ਦਾ ਜਵਾਬ ਦੇਣਗੇ।
CATEGORIES ਪੰਜਾਬ