ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ 16 ਜੁਲਾਈ। ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਬੀਏ ਭਾਗ ਤੀਜੇ ਦਿਸ ਮਿਸਟਰ ਛੇ ਸ਼ਾਨਦਾਰ ਰਿਹਾ ਹੈ। ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਤੀਜੇ ਤੇ ਸਮੈਸਟਰ ਛੇਵੇਂ ਦੇ ਨਤੀਜਿਆਂ ਵਿੱਚ ਕਾਲਜ ਦੀ ਵਿਦਿਆਰਥਨ ਪ੍ਰੀਆ ਕੰਬੋਜ ਪੁੱਤਰੀ ਸੁਭਾਸ਼ ਚੰਦਰ ਨੇ 84 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ, ਜੈਸਿਕਾ ਕੰਬੋਜ ਪੁੱਤਰੀ ਹੰਸਰਾਜ ਨੇ 79 ਫੀਸਦੀ ਅੰਕ ਲੈ ਕੇ ਦੂਜਾ ਤੇ ਰਿਮਝਿਮ ਪੁੱਤਰੀ ਅਸ਼ੋਕ ਕੁਮਾਰ ਨੇ 77 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਸਕੱਤਰ ਬਲਕਰਨ ਸਿੰਘ ਬਰਾੜ ਤੇ ਸਮੂਹ ਮੈਂਬਰਾਂ ਵੱਲੋਂ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

CATEGORIES
Share This

COMMENTS

Wordpress (0)
Disqus (0 )
Translate