ਸਪੋਰਟਸ ਸਕੂਲ ਘੁੱਦਾ ਦੇ ਕੁਸ਼ਤੀ ਖਿਡਾਰੀਆ ਨੇ ਸਟੇਟ ਪੱਧਰ ਤੇ ਜਿੱਤੇ ਮੈਡਲ
· ਖਿਡਾਰੀਆਂ ਦੀ ਰਾਸ਼ਟਰੀ ਪੱਧਰ ਤੇ ਹੋਈ ਚੋਣ
· ਪ੍ਰਿੰਸੀਪਲ ਤੇ ਸਮੂਹ ਸਟਾਫ਼ ਵਲੋਂ ਦਿੱਤੀ ਵਧਾਈ ਤੇ ਅੱਗੇ ਹੋਰ ਵਧੀਆਂ ਖੇਡਣ ਲਈ ਕੀਤਾ ਪ੍ਰੇਰਿਤ
ਬਠਿੰਡਾ, 8 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਤੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਪਹਿਚਾਣਨ ਲਈ ਸਰਕਾਰੀ ਸਕੂਲਾਂ ਵਿਚ ਨਵੇਂ ਖਿਡਾਰੀ ਪੈਦਾ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਸਪੋਰਟਸ ਸਕੂਲ ਘੁੱਦਾ ਨੂੰ ਪੂਰਨ ਰੂਪ ਵਿੱਚ ਬੂਰ ਪੈਣ ਲੱਗ ਪਿਆ ਹੈ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸ. ਜਗਵੰਤ ਸਿੰਘ ਨੇ ਸਾਂਝੀ ਕੀਤੀ।
ਇਸ ਮੌਕੇ ਪ੍ਰਿੰਸੀਪਲ ਸ. ਜਗਵੰਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 14 ਸਾਲ ਤੋ ਘੱਟ ਉਮਰ ਦੇ ਕੁਸ਼ਤੀ ਦੇ ਖਿਡਾਰੀਆਂ ਨੇ ਫਰੀਦਕੋਟ ਵਿੱਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਭਾਗ ਲੈ ਕੇ ਇਕ ਬਰੋਨਜ਼ ਤੇ ਦੋ ਗੋਲਡ ਮੈਡਲ ਆਪਣੇ ਨਾਮ ਕੀਤੇ। ਸਕੂਲ ਵਿੱਚ ਛੇਵੀਂ ਜਮਾਤ ਦੀਆਂ ਦੋ ਜੁੜਵਾਂ ਭੈਣਾਂ ਗੁਰਪ੍ਰੀਤ ਕੌਰ ਤੇ ਸੁਖਪ੍ਰੀਤ ਕੌਰ ਨੇ ਸਟੇਟ ਪੱਧਰੀ ਗੋਲਡ ਮੈਡਲ ਹਾਸਲ ਕੀਤੇ ਤੇ ਦੋਵਾਂ ਦੀ ਹੀ ਰਾਸ਼ਟਰੀ ਪੱਧਰੀ ਚੋਣ ਹੋਈ। ਇਕ ਹੋਰ ਛੇਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਵੀ ਬ੍ਰੋਨਜ਼ ਮੈਡਲ ਹਾਸਲ ਕੀਤਾ ਹੈ।
ਇਸ ਮੌਕੇ ਸਕੂਲ ਇੰਚਾਰਜ ਸੁਖਦੀਪ ਸਿੰਘ, ਗਣਿਤ ਮਾਸਟਰ ਬਲਵਿੰਦਰ ਸਿੰਘ, ਪੰਜਾਬੀ ਮਾਸਟਰ ਵਰਿੰਦਰ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਖੇਡ ਕੋਚ ਅਬਦੁੱਲ ਸਤਾਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਸਖ਼ਤ ਮਿਹਨਤ ਕਰਕੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਵੀ ਕੀਤਾ।