ਮੱਛੀ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਅਲਿਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਫਾਜ਼ਿਲਕਾ 8 ਦਸੰਬਰ
ਮੱਛੀ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਅਲਿਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ ਫਾਜ਼ਿਲਕਾ ਸ੍ਰੀ. ਨਿਕਾਸ ਖੀਂਚੜ ਨੇ ਸਿਰਕਤ ਕੀਤੀ ਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਮੱਛੀ ਪਾਲਣ ਜਾਂ ਹੋਰ ਸਹਾਇਕ ਧੰਦੇ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸਮੇਂ ਤਤਪਰ ਹੈ। ਉਨ੍ਹਾਂ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੀ ਤਰ੍ਹਾਂ ਮੱਛੀ ਪਾਲਣ ਵਿਭਾਗ ਤੋਂ ਸਬਸਿਡੀ ਅਤੇ ਤਕਨੀਕੀ ਸਹਾਇਤਾ ਲੈ ਕੇ ਸਹਾਇਕ ਧੰਦਾ ਸ਼ੁਰੂ ਕਰਨ ਦੀ ਵੀ ਸਲਾਹ ਦਿੱਤੀ।
ਮੁੱਖ ਖੇਤੀਬਾੜੀ ਅਫਸਰ ਡਾ. ਸਰਵਨ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਹਰ ਸਮੇਂ ਕਿਸਾਨਾਂ ਦੀ ਸੇਵਾ ਵਿੱਚ ਹਾਜ਼ਰ ਹੈ। ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਆਤਮਾ ਸਕੀਮ ਅਧੀਨ ਟ੍ਰੇਨਿੰਗ, ਐਕਸਪੋਜਰ ਵਿਸਟ ਅਤੇ ਪ੍ਰਦਰਸ਼ਨੀ ਪਲਾਟ ਲਗਵਾਏ ਜਾ ਰਹੇ ਹਨ। ਮੈਡਮ ਕੋਕਮ ਕੌਰ ਸੀਨੀਅਰ ਮੱਛੀ ਪਾਲਣ ਅਫਸਰ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਬੀ.ਟੀ.ਐੱਮ. ਸ੍ਰੀ. ਰਾਜਵਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਕਾਸਤ ਸਬੰਧੀ ਨੁਕਤੇ ਸਾਂਝੇ ਕੀਤੇ। ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਸ੍ਰੀ. ਬਲਦੇਵ ਸਿੰਘ, ਮੱਛੀ ਪਾਲਣ ਅਫਸਰ ਸੁਪਰੀਆ ਕੰਬੋਜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ


