ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੂਲ ਹੈਲਥ ਵੈਲਨੈਸ ਪ੍ਰੋਗਰਾਮ

ਸਿਵਿਲ ਸਰਜਨ ਨੇ ਟ੍ਰੇਨਿੰਗ ਕਰਨ ਵਾਲੇ ਡਾਕਟਰ ਨੂੰ ਦਿਤੇ ਸਰਟੀਫਿਕੇਟ

ਨਵੇਂ ਪ੍ਰੋਗਰਾਮ ਜੁੜਨ ਨਾਲ ਸਕੂਲਾਂ ਦੇ ਬੱਚਿਆਂ ਨੂੰ ਮਿਲੇਗਾ ਫਾਇਦਾ : ਸਿਵਿਲ ਸਰਜਨ

ਫਾਜ਼ਿਲਕਾ 18 ਜੁਲਾਈ

ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ।

ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟੀਮ ਵਲੋ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ।

ਉਹਨਾਂ ਦੱਸਿਆ ਕਿ ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਐਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਪ੍ਰੋਮੋਟ ਕਰਨਾ ਹੈ।

ਇਸ ਦੋਰਾਨ ਸਾਰੇ ਜ਼ਿਲੇ ਦੇ ਸਕੁਲ ਹੈਲਥ ਪ੍ਰੋਗਰਾਮ ਦੇ ਡਾਕਟਰ, ਡੀ ਪੀ ਐਮ ਰਾਜੇਸ਼ ਸਕੁਲ ਹੈਲਥ ਪ੍ਰੋਗਰਾਮ ਦੇ ਡੀਲਿੰਗ  ਬਲਜੀਤ ਤੇ ਆਕਾਸ਼ ਹਾਜਰ ਸੀ।

CATEGORIES
TAGS
Share This

COMMENTS

Wordpress (0)
Disqus (0 )
Translate