ਗੁਰੂ ਨਾਨਕ ਖਾਲਸਾ ਕਾਲਜ ਵਿੱਚ ਪੌਦੇ ਲਈ ਗਏ
ਅਬੋਹਰ 18 ਜੁਲਾਈ। ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਕਾਲਜ ਕੈਂਪਸ ਵਿਖੇ ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜਰ ਸਮੂਹਿਕ ਤੌਰ ਤੇ ਪੌਦੇ ਲਈ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤੇ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਐਨ.ਸੀ.ਸੀ ਵਿਭਾਗ ਵੱਲੋਂ ਸਾਂਝੇ ਯਤਨਾਂ ਤਹਿਤ ਕਾਲਜ ਕੈਂਪਸ ਵਿਖੇ ਵੱਖ-ਵੱਖ ਕਿਸਮਾਂ ਦੇ ਪੌਦਿਆਂ ਦਾ ਪੌਦਾ-ਰੌਪਣ ਕੀਤਾ ਗਿਆ। ਉਨਾਂ ਦੱਸਿਆ ਕਿ ਸਾਉਣ ਮਹੀਨੇ ਦੇ ਮਾਨਸੂਨ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਹੋੋੋਇਆਂ ਸੰਸਥਾ ਵੱਲੋਂ 500 ਨਵੇਂ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ।ਉਨਾਂ ਦੱਸਿਆ ਕਿ ਪ੍ਰਦੂਸ਼ਿਤ ਵਾਤਾਵਰਣ ਨੂੰ ਦਰੁਸਤ ਕਰਨਾ ਇਸ ਕਾਰਜ ਦਾ ਮੁੱਖ ਮਕਸਦ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਆਲੇ-ਦੁਆਲੇ ਪ੍ਰਤੀ ਸੁਚੇਤ ਕਰਨ ਤੋਂ ਇਲਾਵਾ ਉਸਨੂੰ ਸਵੱਸਥ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਤੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

CATEGORIES ਸਿੱਖਿਆ


