ਨਹੀਂ ਰਹੇ ਪਹਿਰੇਦਾਰ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ,ਵੱਖ ਵੱਖ ਸ਼ਖਸ਼ੀਅਤਾਂ ਨੇ ਪ੍ਰਗਟਾਇਆ ਦੁੱਖ
ਚੰਡੀਗੜ 18 ਜੁਲਾਈ
ਰੋਜਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਤੇ ਪੰਥ ਦਰਦੀ ਸ਼ਖਸ਼ੀਅਤ ਜਸਪਾਲ ਸਿੰਘ ਹੇਰਾ ਨਹੀਂ ਰਹੇ। ਉਹ ਲੰਬੀ ਬਿਮਾਰੀ ਬਾਅਦ ਅੱਜ ਅਕਾਲ ਚਲਾਣਾ ਕਰ ਗਏ।
ਸ.ਜਸਪਾਲ ਸਿੰਘ ਹੇਰਾਂ ਦਾ ਪੰਜਾਬੀ ਪੱਤਰਕਾਰੀ ਤੇ ਹਲਕਿਆਂ ਵਿੱਚ ਅਹਿਮ ਸਥਾਨ ਸੀ। ਉਹਨਾਂ ਦੀ ਮੌਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਸਪਾਲ ਸਿੰਘ ਹੋਰਾਂ ਵੱਲੋਂ ਪੰਜਾਬੀ ਪੱਤਰਕਾਰੀ ਵਿੱਚ ਅਹਿਮ ਯੋਗਦਾਨ ਪਾਇਆ ਗਿਆ। ਉਹਨਾਂ ਕਿਹਾ ਕਿ ਵਾਹਿਗੁਰੂ ਉਹਨਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਦਾਰ ਜਸਪਾਲ ਸਿੰਘ ਹੇਰਾਂ ਦੇ ਦਿਹਾਂਤ ਦੀ ਖਬਰ ਬਹੁਤ ਦੁਖਦਾਇਕ ਹੈ। ਉਹਨਾਂ ਵੱਲੋਂ ਪੰਥਕ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਉਹਨਾਂ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਉਧਰ ਪੰਜਾ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਜਸਪਾਲ ਸਿੰਘ ਹੇਰਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।