ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

ਨਵੀਂ ਦਿੱਲੀ 20 ਜੁਲਾਈ। ਭਾਰੀ ਮੀਹ ਕਾਰਨ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਾਗਪੁਰ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਸੜਕਾਂ ਪਾਣੀ ਨਾਲ ਭਰੀਆਂ ਪਈਆਂ ਹਨ ਤੇ ਪੁਲਾਂ ਹੇਠ ਵੀ ਪਾਣੀ ਭਰਿਆ ਪਿਆ ਹੈ। ਅਜਿਹੇ ਵਿੱਚ ਨਾਗਪੁਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਿਲ੍ਹਾ ਕਰੈਕਟਰ ਡਾ. ਵਿਪਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨਾਗਪੁਰ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦਾ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ। ਉਧਰ ਮੌਸਮ ਵਿਭਾਗ ਵੱਲੋਂ ਹਲੇ ਵੀ ਨਾਗਪੁਰ ਵਿੱਚ ਔਰੰਜ ਅਲਰਟ ਜਾਰੀ ਕੀਤਾ ਹੋਇਆ ਹੈ। ਦੂਜੇ ਪਾਸੇ ਪੰਜਾਬ ਵਿੱਚ ਭਾਰੀ ਗਰਮੀ ਪੈ ਰਹੀ ਹੈ ਜਿਸ ਕਾਰਨ ਬੱਚਿਆਂ ਦਾ ਸਕੂਲ ਆਉਣਾ ਔਖਾ ਹੋਇਆ ਪਿਆ ਹੈ। ਉਧਰ ਮਾਪਿਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਘੱਟੋ ਘੱਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਜਰੂਰ ਕੀਤਾ ਜਾਵੇ ਤਾਂ ਜੋ ਅੱਥ ਦੀ ਪੈ ਰਹੀ ਗਰਮੀ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ। ਬੇਸ਼ੱਕ ਜੁਲਾਈ ਦਾ ਆਖਰੀ ਹਫਤਾ ਸ਼ੁਰੂ ਹੋਣ ਜਾ ਰਿਹਾ ਹੈ ਪਰ ਫਿਰ ਵੀ ਗਰਮੀ ਘਟਣ ਦਾ ਨਾਂ ਨਹੀਂ ਲੈ ਰਹੀ। ਅਜਿਹੇ ਵਿੱਚ ਪੰਜਾਬ ਚ ਗਰਮੀ ਕਾਰਨ ਹਾਲਾਤ ਬੁਰੇ ਨੇ ਤੇ ਨਾਗਪੁਰ ਵਿੱਚ ਮੀਂਹ ਕਾਰਨ ਭਾਰੀ ਤਬਾਹੀ ਮੱਚ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate