ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪੇਂਟਿੰਗਜ਼ ਦੀ ਨੁਮਾਇਸ਼ ਲਗਾਈ
ਬਰਨਾਲਾ,
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਈਆਂ ਪੇਂਟਿੰਗਜ਼ ਦੀ ਨੁਮਾਇਸ਼ ਲਗਾਈ ਗਈ। ਇਸ ਮੌਕੇ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਪਵਨ ਸੇਵਾ ਸਮਿਤੀ ਸਕੂਲ ਬਰਨਾਲਾ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਹੱਥੀਂ ਪੇਂਟਿੰਗਜ਼ ਬਣਾਈਆਂ ਗਈਆਂ, ਜਿਨ੍ਹਾਂ ਦੀ ਨੁਮਾਇਸ਼ ਰੈੱਡ ਕ੍ਰਾਸ ਭਵਨ ਵਿਖੇ ਲਗਾਈ ਗਈੇ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ।
CATEGORIES ਮਾਲਵਾ