ਡਿਪਟੀ ਕਮਿਸ਼ਨਰ ਨੇ ਸਾਡੀ ਰਸੋਈ ਦਾ ਦੌਰਾ ਕਰਕੇ ਪ੍ਰਬੰਧਾ ਦਾ ਲਿਆ ਜਾਇਜ਼ਾ
ਫਾਜ਼ਿਲਕਾ, 23 ਜੁਲਾਈ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲਾ ਪ੍ਰਸ਼ਾਸਨ ਤੇ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਡੀ ਰਸੋਈ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨਾਂ ਲੋੜਵੰਦ ਲੋਕਾਂ ਨੂੰ ਸਾਡੀ ਰਸੋਈ ਵਿੱਚ ਨਾਮਾਤਰ ਕੀਮਤ ਤੇ ਮੁਹੱਈਆ ਕਰਵਾਏ ਜਾ ਰਹੇ ਖਾਣੇ ਦੀ ਗੁਣਵਤਾ ਦਾ ਜਾਇਜ਼ਾ ਵੀ ਲਿਆ।
ਡਿਪਟੀ ਕਮਿਸ਼ਨਰ ਨੇ ਸਾਡੀ ਰਸੋਈ ਵਿਖੇ ਪਹੁੰਚ ਕੇ ਖਾਣਾ ਬਣਾਉਣ ਵਾਲੀ ਥਾਂ ਅਤੇ ਰਾਸ਼ਨ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ। ਉਨਾਂ ਕਿਹਾ ਕਿ ਗਰੀਬ ਤੇ ਲੋੜਵੰਦਾਂ ਲੋਕਾਂ ਨੂੰ ਘੱਟ ਰੇਟ ’ਤੇ ਵਧੀਆ ਖਾਣਾ ਮੁਹੱਈਆ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉੱਦਮ ਹੈ। ਉਨਾਂ ਰਸੋਈ ਵਿੱਚ ਕਾਰਜਸ਼ੀਲ ਸਮੁੱਚੇ ਅਮਲੇ ਨੂੰ ਕਿਹਾ ਕਿ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਾਫ਼-ਸੁਥਰਾ ਅਤੇ ਉੱਚ ਗੁਣਵਤਾ ਦਾ ਖਾਣਾ ਮੁਹੱਈਆ ਕਰਵਾਉਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਉਨ੍ਹਾਂ ਸਾਡੀ ਰਸੋਈ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖਾਸ ਕਰਕੇ ਖਾਣਾ ਬਣਾਉਣ ਵਾਲੀ ਥਾਂ ਤੇ ਖਾਣਾ ਖਾਣ ਵਾਲੀ ਜਗਾ ਬਿਲਕੁਲ ਸਾਫ-ਸੁਥਰੀ ਹੋਣੀ ਚਾਹੀਦੀ ਹੈ।



