ਡਿਪਟੀ ਕਮਿਸ਼ਨਰ ਨੇ ਸੜਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਚੁੱਕਵਾਈ ਸਹੁੰ


ਸ੍ਰੀ ਮੁਕਤਸਰ ਸਾਹਿਬ 9 ਦਸੰਬਰ
                ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ। ਇਸ ਮੌਕੇ ਤੇ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਹੁੰ ਚੁੱਕ ਸਮਾਗਮ ਦੌਰਾਨ ਦੱਸਿਆ ਕਿ ਠੰਢ ਅਤੇ ਧੁੰਦ ਕਾਰਨ ਅਕਸਰ ਸੜਕੀ ਦੁਰਘਟਨਾਵਾਂ ਵੱਧ ਰਹੀਆਂ ਹਨ ਅਤੇ ਇਹਨਾਂ ਦੁਰਘਟਨਾਵਾ ਨੂੰ ਵਾਪਰਨ ਤੋਂ ਰੋਕਣ ਲਈ  ਸਾਰਿਆਂ ਨੂੰ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
                           ਉਹਨਾਂ ਵਹੀਕਲ ਚਲਾਉਣ ਵਾਲਿਆਂ ਨੂੰ ਕਿਹਾ ਕਿ ਦੋ ਪਹੀਆਂ ਵਹੀਕਲ ਚਲਾਉਣ ਸਮੇਂ ਹਮੇਸ਼ਾਂ ਹੈਲਮੇਟ ਦੀ ਵਰਤੋ ਕਰਨੀ ਚਾਹੀਦੀ ਹੈ, ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ, ਡਰਾਈਵਿੰਗ ਕਰਦੇ ਸਮੇਂ ਮੋਬਾਇਲ ਤੇ ਗੱਲ ਨਹੀਂ ਕਰਨੀ ਚਾਹੀਦੀ ਅਤੇ ਡਰਾਈਵਿੰਗ ਸਮੇਂ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਨੂੰ ਪਹਿਲਾਂ ਜਾਣ ਦਾ ਰਸਤਾ ਦੇਣਾ ਚਾਹੀਦਾ ਹੈ।
ਉਹਨਾਂ ਇਹ ਵੀ ਅਪੀਲ ਕੀਤੀ ਕਿ ਸੜਕ ਦੁਰਘਟਨਾਵਾਂ ਵਿੱਚ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨੀ ਚਾਹਦੀ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਸ਼ਰਾਬ ਜਾਂ ਨਸ਼ੀਲੇ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਤਾਂ ਜ਼ੋ ਅਨਸੁਖਾਵਾਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

CATEGORIES
TAGS
Share This

COMMENTS

Wordpress (0)
Disqus (0 )
Translate