ਹਾਲੇ ਨਹੀਂ ਖੁੱਲੇਗਾ ਸ਼ੰਬੂ ਬਾਰਡਰ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਨਿਰਦੇਸ਼,ਅਗਲੇ ਹਫਤੇ ਮੁੜ ਹੋਵੇਗੀ ਸੁਣਵਾਈ

ਨਵੀਂ ਦਿੱਲੀ 24 ਜੁਲਾਈ। ਮਾਨਯੋਗ ਸੁਪਰੀਮ ਕੋਰਟ ਨੇ ਸ਼ੰਬੂ ਬਾਰਡਰ ਨੂੰ ਲੈ ਕੇ ਹਾਈਕੋਰਟ ਵੱਲੋਂ ਕੀਤੇ ਗਏ ਸ਼ੰਭੂ ਬਾਰਡਰ ਖੋਲਣ ਦੇ ਹੁਕਮਾਂ ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸੁਤੰਤਰ ਕਮੇਟੀ ਬਣਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ਦੀ ਚੋਣ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਹੁਣ ਇੱਕ ਹਫਤੇ ਬਾਅਦ ਸੁਪਰੀਮ ਕੋਰਟ ਵਿੱਚ ਹੋਵੇਗੀ।
ਦੱਸਣ ਯੋਗ ਹੈ ਕਿ ਪਿਛਲੇ ਦਿਨੀ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਇੱਕ ਹਫਤੇ ਵਿੱਚ ਸ਼ੰਬੂ ਬਾਰਡਰ ਖੋਲੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹਰਿਆਣਾ ਸਰਕਾਰ ਵੱਲੋਂ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਹਾਈਕੋਰਟ ਦੇ ਹੁਕਮਾਂ ਤੇ ਰੋਕ ਲਗਾ ਦਿੱਤੀ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate