ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਰਾਜਪਾਲ ਬਦਲੇ
ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਨਵੇਂ ਗਵਰਨਰ
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਹੁਕਮਾਂ ਤਹਿਤ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਰਾਜਪਾਲ ਬਦਲੇ ਗਏ ਹਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਤੇ ਉਹਨਾਂ ਦੀ ਜਗ੍ਹਾ ਤੇ ਗੁਲਾਬ ਚੰਦ ਕਟਾਰੀਆਂ ਨੂੰ ਪੰਜਾਬ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਹੈ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਪ੍ਰੈਸ ਨੋਟ ਤਹਿਤ ਹਰੀਬਾਊ ਕਿਸਨ ਰਾਵ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਜਿਸਨੂੰ ਦੇਵ ਵਰਮਾ ਨੂੰ ਤੇਲੰਗਨਾ ਦਾ ਅਤੇ ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸੰਤੋਸ਼ ਕੁਮਾਰ ਗੰਗਵਾਰ ਝਾਰਖੰਡ ਦੇ ਗਵਰਨਰ ਹੋਣਗੇ। ਸੀਐਚ ਵਿਜੇ ਸ਼ੰਕਰ ਨੂੰ ਮੇਘਾਲਿਆ ਦਾ, ਰਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਗਵਰਨਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਰਾਜਪਾਲਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਤਹਿਤ ਸ਼੍ਰੀ ਸੀਪੀ ਰਾਧਾ ਕ੍ਰਿਸ਼ਨਨ ਨੂੰ ਮਹਾਰਾਸ਼ਟਰ, ਗੁਲਾਬ ਚੰਦ ਕਟਾਰੀਆ ਨੂੰ ਪੰਜਾਬ, ਸ੍ਰੀ ਲਕਸ਼ਮਣ ਪ੍ਰਸ਼ਾਦ ਅਚਾਰੀਆ ਨੂੰ ਅਸਾਮ ਦਾ ਗਵਰਨਰ ਨਿਯੁਕਤ ਕੀਤਾ ਗਿਆ ਹੈ। ਇਹਨਾਂ ਕੋਲ ਨਾਲ ਮਨੀਪੁਰ ਦਾ ਚਾਰਜ ਵੀ ਰਹੇਗਾ।
ਕੌਣ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
ਉਧਰ ਜੇਕਰ ਪੰਜਾਬ ਦੇ ਰਾਜਪਾਲ ਨਿਯੁਕਤ ਹੋਏ ਗੁਲਾਬ ਚੰਦ ਕਟਾਰੀਆ ਬਾਰੇ ਗੱਲ ਕਰੀਏ ਤਾਂ ਉਹ ਭਾਜਪਾ ਦੇ ਸੀਨੀਅਰ ਆਗੂ ਹਨ ਤੇ ਅੱਠ ਵਾਰ ਦੇ ਵਿਧਾਇਕ ਤੇ ਇੱਕ ਵਾਰ ਦੇ ਸੰਸਦ ਮੈਂਬਰ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਵਜੋਂ ਸਿਆਸੀ ਜੀਵਨ ਵਿੱਚ ਉਹ ਰਾਜਸਥਾਨ ਭਾਜਪਾ ਦੇ ਪ੍ਰਧਾਨ ਵਿਰੋਧੀ ਧਿਰ ਦੇ ਆਗੂ ਰਾਜਸਥਾਨ ਸਰਕਾਰ ਵਿੱਚ ਗ੍ਰਿਹ ਮੰਤਰੀ ਰਹਿ ਚੁੱਕੇ ਹਨ। ਗੁਲਾਬ ਚੰਦ ਕਟਾਰੀਆ 1977 ਵਿੱਚ ਪਹਿਲੀ ਵਾਰ ਰਾਜਸਥਾਨ ਦੇ ਉਦੇਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਸਨ।
ਸਾਲ 2023 ਵਿੱਚ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਕੇਂਦਰ ਸਰਕਾਰ ਵੱਲੋਂ ਅਸਾਮ ਦੇ ਰਾਜਪਾਲ ਵਜੋਂ ਨਿਯੁਕਤ ਕੀਤਾ ਗਿਆ ਸੀ।



