ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਜੇਤੂ ਸ਼ੁਰੂਆਤ ‘ਤੇ ਦਿੱਤੀ ਵਧਾਈ

ਪੈਰਿਸ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਵੱਲੋਂ ਜੇਤੂ ਸ਼ੁਰੂਆਤ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਧਾਈ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਪੈਰਿਸ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਵੱਲੋਂ ਸ਼ਾਨਦਾਰ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਉੱਪਰ ਭਾਰਤੀ ਹਾਕੀ ਟੀਮ ਨੂੰ ਵਧਾਈ ਬਾਰੇ ਲਿਖਿਆ ਗਿਆ ਹੈ।
ਦੇਸ਼ ਭਰ ਦੇ ਲੋਕਾਂ ਦੀਆਂ ਨਜ਼ਰਾਂ ਪੈਰਿਸ ਓਲੰਪਿਕਸ ਦੇ ਟਿਕੀਆਂ ਹੋਈਆਂ ਹਨ ਕਿ ਐਤਕੀ ਭਾਰਤੀ ਖਿਡਾਰੀ ਕਿੰਨੇ ਮੈਡਲ ਲੈ ਕੇ ਆਉਣਗੇ।

CATEGORIES
Share This

COMMENTS

Wordpress (0)
Disqus (0 )
Translate