ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ(ਜੇਲ) ਵਿਖੇ ਕੀਤੀ ਗਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ। ਮਾਨਯੋਗ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਸ.ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ. ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ । ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸ. ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ), ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ),ਸ. ਜਸਪਾਲ ਸਿੰਘ ਡੀ.ਐਸ.ਪੀ (ਡੀ), ਸ਼੍ਰੀ ਈਸ਼ਾਨ ਸਿੰਗਲਾ ਡੀ.ਐਸ.ਪੀ(ਐਨ.ਡੀ.ਪੀ.ਐਸ), ਮੁੱਖ ਅਫਸਰਾਨ ਥਾਣਾ ਤੋਂ ਇਲਾਵਾ 150 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਵਰੂਣ ਕੁਮਾਰ ਸੁਪਰਡੈਂਟ ਜੇਲ ਨਾਲ ਮਿਲ ਕੇ ਅਚਣਚੇਤ ਜੇਲ ਅੰਦਰ ਚੈਕਿੰਗ ਕੀਤੀ ਗਈ । ਇਹ ਚੈਕਿੰਗ ਕ੍ਰੀਬ 02 ਘੰਟੇ ਤੱਕ ਚਲਾਈ ਗਈ।
ਸ. ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅੰਦਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਜੇਲ੍ਹ ਅੰਦਰ ਸਰਚ ਅਭਿਆਨ ਚਲਾਇਆ ਗਿਆ। ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਸਾਰੀਆਂ ਬੈਰਕਾਂ, ਜੇਲ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰਸਤਿਆਂ, ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਤਰਾਂ ਸਰਚ ਕੀਤੀ ਗਈ। ਇਸ ਦੇ ਨਾਲ ਹੀ ਜੇਲ ਦੇ ਅੰਦਰ ਅਤੇ ਬਾਹਰ ਦੀਆਂ ਕੰਧਾਂ ਦੇ ਨਾਲ ਲੱਗਦੀਆਂ ਥਾਵਾਂ ਤੇ ਸਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਜੇਲ ਅੰਦਰ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨਾ ਹੈ ਅਤੇ ਉਹਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅੱਗੇ ਵੀ ਇਹ ਚੈਕਿੰਗ ਇਸੇ ਤਰ੍ਹਾਂ ਚਲਦੀ ਰਹੇਗੀ।