ਲੋਕਾਂ ਨੂੰ ਘਰ ਘਰ ਜਾ ਕੇ ਡਾਇਰੀਆ ਸਬੰਧੀ ਜਾਗਰੂਕ ਕਰ ਰਹੀਆਂ ਹਨ ਸਿਹਤ ਵਿਭਾਗ ਦੀਆਂ ਟੀਮਾਂ

ਡਾਇਰੀਆ ਸੰਬੰਧੀ ਜਾਗਰੂਕਤਾ ਜਰੂਰੀ – ਡਾ. ਅਸ਼ਵਨੀ ਕੁਮਾਰ

ਢਿੱਲਵਾਂ 29 ਜੁਲਾਈ। ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਪਾਲ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਦੇਂ ਪਿੰਡ ਧੰਮ ਵਿੱਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ । ਇਸ ਦੌਰਾਨ ਐਸ. ਐਮ. ਓ, ਬੀ.ਈ.ਈ, ਮ.ਪ.ਹ.ਵ (ਮੇਲ ਅਤੇ ਫੀਮੇਲ) ਅਤੇ ਆਸ਼ਾ ਵਰਕਰ ਵੱਲੋਂ ਪਿੰਡ ਕਾਦੂਪੁਰ ਵਿਖੇ ਵੱਖ-ਵੱਖ ਘਰਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਡਾਇਰੀਏ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਦੂਸ਼ਿਤ ਪਾਣੀ, ਦੂਸ਼ਿਤ ਭੋਜਨ ਅਤੇ ਸਾਫ਼-ਸਫ਼ਾਈ ਦੀ ਘਾਟ ਕਾਰਨ ਡਾਇਰੀਆ ਦੀ ਬਿਮਾਰੀ ਹੁੰਦੀ ਹੈ। ਜੇਕਰ ਦਸਤ ਦੀ ਸਮੇਂ ਸਿਰ ਰੋਕਥਾਮ ਨਾ ਕੀਤੀ ਜਾਵੇ ਤਾਂ ਇਹ ਗੰਭੀਰ ਬਿਮਾਰੀ ਬਣ ਜਾਨ ਵੀ ਲੈ ਸਕਦਾ ਹੈ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ ਘਰ ਜਾ ਲੋਕਾਂ ਨੂੰ ਡਾਇਰੀਏ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਕੂਲਾਂ ਵਿੱਚ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੱਚਿਆਂ ਨੂੰ ਸਫ਼ਾਈ ਰੱਖਣ ਲਈ ਅਤੇ ਹੱਥ ਧੋਣ ਦੇ ਤਰੀਕੇ ਸੰਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਆਸ਼ਾ ਵਰਕਰਾਂ, ਏ.ਐਨ.ਐਮਾਂ ਅਤੇ ਸੀ.ਐਚ.ਓ ਵੱਲੋਂ ਆਮ ਲੋਕਾਂ ਨੂੰ ਦਸਤ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਓ.ਆਰ.ਐਸ ਘੋਲ ਬਣਾਉਣ ਦੇ ਤਰੀਕੇ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਬੀਈਈ ਬਿਕਰਮਜੀਤ ਸਿੰਘ ਅਤੇ ਮੋਨਿਕਾ, ਮ.ਪ.ਹ.ਵ ਮੇਲ ਪਰਮਜੀਤ ਸਿੰਘ, ਅਰੂਣ ਕੁਮਾਰ, ਮਨਿੰਦਰ ਕੌਰ ਆਦਿ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate