ਬੱਲੂਆਣਾ ਦੇ ਵਿਧਾਇਕ ਵੱਲੋਂ ਪਿੰਡ ਵਰਿਆਮ ਖੇੜਾ ਵਿਖੇ ਗਊਸ਼ਾਲਾ ਦੇ ਸੈਡ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ
ਬੱਲੂਆਣਾ 29 ਜੁਲਾਈ। ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਵਿਖੇ ਗਊਸ਼ਾਲਾ ਦੇ ਸੈਡ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗਊਸ਼ਾਲਾ ਕਮੇਟੀ ਦੇ ਚੇਅਰਮੈਨ ਤੇ ਸਾਰੇ ਕਮੇਟੀ ਮੈਂਬਰ ਸਾਹਿਬਾਨ ਪਿੰਡ ਦੇ ਸਰਪੰਚ ਸੁਧੀਰ ਭਾਦੂ ਓਮ ਲਾਡੂਨਾ,ਬਲਾਕ ਪ੍ਰਧਾਨ ਚਰਨਜੀਤ ਸਿਘ, ਰਣਧੀਰ ਭਾਦੂ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਨਾਲ ਮੌਜੂਦ ਸੀ।
ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਵੱਲੋਂ ਪਿੰਡ ਵਰਿਆਮ ਖੇੜਾ ਵਿਖੇ ਜਨ ਸੁਣਵਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।



