ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਰੈਲੀ ਦਾ ਆਯੋਜਨ ਕੀਤਾ
• ਰੈਲੀ ਨੂੰ ਐਸ.ਡੀ.ਐਮ, ਅਬੋਹਰ ਅਕਾਸ਼ ਬਾਂਸਲ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ
• ਰੈਲੀ ਦਾ ਉਦੇਸ਼ ਬਾਲ ਮਜ਼ਦੂਰੀ, ਬਾਲ ਵਿਆਹ, ਬਾਲ ਭਿਖਿਆ ਅਤੇ ਬਾਲ ਅਧਿਕਾਰਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣਾ
ਫਾਜਿ਼ਲਕਾ/ ਅਬੋਹਰ 10 ਦਸੰਬਰ
ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ ਤਹਿਤ ਐਸ.ਡੀ.ਐਮ, ਅਬੋਹਰ ਸ਼੍ਰੀ ਅਕਾਸ਼ ਬਾਂਸਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਨਾਲ ਮਿਲ ਕੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਐਸ.ਡੀ.ਐਮ, ਅਬੋਹਰ ਸ਼੍ਰੀ ਅਕਾਸ਼ ਬਾਂਸਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਨੇ ਦੱਸਿਆ ਗਿਆ ਕਿ ਇਹ ਰੈਲੀ ਅਬੋਹਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦੇ ਹੋਏ ਗਊਸ਼ਾਲਾ ਚੌਕ ਵੱਲ ਦੀ ਹੁੰਦੇ ਹੋਏ ਸਕੂਲ ਵਿੱਚ ਆ ਕੇ ਸਮਾਪਤੀ ਕੀਤੀ ਗਈ। ਰੈਲੀ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਬਾਲ ਮਜ਼ਦੂਰੀ, ਬਾਲ ਵਿਆਹ, ਬਾਲ ਭਿਖਿਆ ਅਤੇ ਬਾਲ ਅਧਿਕਾਰਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਰੈਲੀ ਵਿੱਚ ਪ੍ਰਿੰਸਪੀਲ ਰਾਜੇਸ਼ ਸਚਦੇਵਾ, ਭੁਪਿੰਦਰਦੀਪ ਸਿੰਘ, ਸਿਮਰਨਜੀਤ ਕੌਰ, ਜਸਵਿੰਦਰ ਕੌਰ ਸਮੇਤ ਸਮੂਹ ਸਕੂਲੀ ਸਟਾਫ ਬੱਚੇ ਹਾਜ਼ਰ ਸਨ।