ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਅਰਜ਼ੀਆਂ ਦੇਣ ਦੀ ਮਿਤੀ ਚ ਵਾਧਾ

–ਪੁਰਸਕਾਰ ਜਿੱਤਣ ਵਾਲੇ ਨੂੰ ਮੈਡਲ,ਸਰਟੀਫਿਕੇਟ  ਅਤੇ 51,000/-ਰੁਪਏ ਦੀ ਰਾਸ਼ੀ

ਨਕਦ ਰੂਪ ਵਿੱਚ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

— ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ‘ਚ ਹੁਣ 31 ਦਸੰਬਰ 2022 ਤੱਕ ਭੇਜੀਆਂ ਜਾ ਸਕਦੀਆਂ ਅਰਜ਼ੀਆਂ

ਬਠਿੰਡਾ, 10 ਦਸੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਬਠਿੰਡਾ ਜ਼ਿਲ੍ਹੇ ਦੇ ਯੁਵਕ/ਯੁਵਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ 30 ਨਵੰਬਰ 2022 ਤੱਕ ਆਪਣੀਆਂ ਅਰਜੀਆਂ ਦੇਣ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਦੇਣ ਦੀ ਮਿਤੀ ਵਧਾ ਕੇ 31 ਦਸੰਬਰ ਤੱਕ ਕਰ ਦਿੱਤੀ ਗਈ ਹੈ।  ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

        ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ  ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇ, ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ। ਕੁਲਵਿੰਦਰ ਸਿੰਘ

        ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 02 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ । ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਸਬੰਧਿਤ ਜ਼ਿਲੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ 31 ਦਸੰਬਰ 2022 ਤੱਕ ਭੇਜ ਸਕਦੇ ਹਨ।

        ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਕਮਰਾ ਨੰਬਰ 391 ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਜਾਂ ਮੋਬਾਇਲ ਨੰ.9501524100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

CATEGORIES
TAGS
Share This

COMMENTS

Wordpress (0)
Disqus (0 )
Translate