ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਈਡੀ ਵੱਲੋਂ ਗ੍ਰਿਫਤਾਰ
ਚੰਡੀਗੜ੍ਹ 1 ਅਗਸਤ। ਲੰਬੀ ਪੁੱਛਗਿੱਛ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਤੇ ਸੂਬਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ 2 ਹਜ਼ਾਰ ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਘੁਟਾਲੇ ਦੇ ਵਿੱਚ ਭਾਰਤ ਭੂਸ਼ਣ ਆਸ਼ੂ ਦੀਆਂ ਤਾਰਾਂ ਜੁੜੀਆਂ ਦੱਸੀਆਂ ਜਾ ਰਹੀਆਂ ਹਨ। ਇਸੇ ਮਾਮਲੇ ਵਿੱਚ ਈਡੀ ਵੱਲੋਂ ਸਵੇਰ ਤੋਂ ਹੀ ਭਰਤ ਭੂਸ਼ਣ ਆਸ਼ੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਤੋਂ ਈਡੀ ਵੱਲੋਂ ਕਾਗਜ਼ ਪੱਤਰ ਮੰਗੇ ਗਏ ਸਨ ਜੋ ਵਿਜੀਲੈਂਸ ਵੱਲੋਂ ਉਪਲਬਧ ਕਰਵਾਉਣ ਤੋਂ ਬਾਅਦ ਈਡੀ ਵੱਲੋਂ ਇਸ ਮਾਮਲੇ ਦੇ ਵਿੱਚ ਆਸ਼ੂ ਤੋਂ ਕਰੀਬ ਅੱਠ ਘੰਟਿਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਸੀ। ਹੁਣ ਇਸ ਮਾਮਲੇ ਦੇ ਵਿੱਚ ਈਡੀ ਵੱਲੋਂ ਆਸ਼ੂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਣ ਯੋਗ ਹੈ ਕਿ ਕਾਂਗਰਸ ਦੇ ਬਹੁਤੇ ਸਾਬਕਾ ਮੰਤਰੀ ਘੁਟਾਲਿਆਂ ਦੇ ਵਿੱਚ ਫਸੇ ਹੋਏ ਹਨ। ਜਿਨਾਂ ਤੋਂ ਕਦੇ ਈਡੀ ਤੇ ਕਦੇ ਵਿਜੀਲੈਂਸ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

CATEGORIES ਪੰਜਾਬ
TAGS punjab news


