ਬਾਲ ਸੁਰੱਖਿਆ ਵਿਭਾਗ ਵੱਲੋਂ ਇੱਕ ਦਿਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬਠਿੰਡਾ, 10 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ Juvenile Justice(Care and Protection of Children) Amendment Act 2021, Protection of Children from Sexual Offence Amendment Act 2019 ns/ Prohibition of Child Marriage Act 2006 ਦੀ ਜਾਗਰੂਕਤਾ ਸਬੰਧੀ ਇੱਕ ਦਿਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਸੀ.ਜੇ.ਐਮ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ ਵੱਲੋਂ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਜਾਣਕਾਰੀ ਹੋਣਾ ਬਹੁਤ ਲਾਜ਼ਮੀ ਹੈ, ਕਿਉਂਕਿ ਬੱਚਿਆਂ ਨਾਲ ਸਬੰਧਤ ਮਸਲੇ ਬਹੁਤ ਸਵੇਦਨਸ਼ੀਲ ਹੁੰਦੇ ਹਨ।
ਸਮਾਗਮ ਦੌਰਾਨ ਸੀ.ਜੇ.ਐਮ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਸੁਰੇਸ਼ ਕੁਮਾਰ ਵੱਲੋਂ ਮੁਫਤ ਕਾਨੂੰਨੀ ਸਹਾਇਤਾਂ ਅਤੇ ਬੱਚਿਆਂ ਦੇ ਕੇਸਾਂ ਨਾਲ ਆਉਣ ਵਾਲੀਆਂ ਦਿੱਕਤਾਂ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ੍ਰੀਮਤੀ ਹੀਨਾ ਗੁਪਤਾ ਡਿਪਟੀ ਸੁਪਰਡੈਂਟ ਆਫ ਪੁਲਿਸ (Crime Against women and Child) ਬਠਿੰਡਾ ਵੱਲੋਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪੁਲਿਸ ਵਿਭਾਗ ਦੇ ਨੁਮਾਇੰਦਿਆ ਅਤੇ ਹੋਰ ਸਟੇਕ ਹੋਲਡਰ ਨੂੰ ਬੱਚਿਆਂ ਦੇ ਕੇਸਾਂ ਦੇ ਸਬੰਧ ਵਿੱਚ ਆਉਣ ਵਾਲੀਆ ਦਿੱਕਤਾ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਇਹ ਵੀ ਵਿਸ਼ਵਾਸ ਦਵਾਇਆ ਗਿਆ ਕਿ ਜੇਕਰ ਬੱਚਿਆਂ ਦੇ ਕੇਸ ਸਬੰਧੀ ਕਿਸੇ ਤਰ੍ਹਾ ਦੀ ਕੋਈ ਵੀ ਦਿੱਕਤ ਆਉਦੀ ਹੈ ਤਾਂ ਉਨ੍ਹਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਪ੍ਰੋਗਰਾਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ ਵੱਲੋਂ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਬੱਚਿਆਂ ਦੇ ਅਧਿਕਾਰਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਮਾਗਮ ਵਿੱਚ ਸ੍ਰੀ ਯਾਦਵਿੰਦਰ ਸਿੰਘ ਸਟੇਟ ਕੁਆਰਡੀਨੇਟਰ ਬਚਪਨ ਬਚਾਉ ਅੰਦੋਲਨ ਵੱਲੋਂ ਪੋਕਸੋ ਦੇ ਸੋਧ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਡਾ.ਨਿੰਮੀ ਜਿੰਦਲ ਫਾਰਮਰ ਐਚ.ਓ.ਡੀ, ਲਾਅ ਵਿਭਾਗ ਰਿਜਨਲ ਐਜੂਕੇਸ਼ਨ ਸੈਂਟਰ, ਬਠਿੰਡਾ ਵੱਲੋਂ ਜੁਵੇਨਾਇਲ ਜਸਟਿਸ ਸੋਧ ਐਕਟ 2021 ਦੇ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਐਡਵੋਕੇਟ ਸ੍ਰੀ ਬੰਸੀ ਲਾਲ ਸੱਚਦੇਵਾ ਦੇ ਵੱਲੋਂ ਬਾਲ ਵਿਆਹ ਐਕਟ ਦੇ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਸਮਾਗਮ ਵਿੱਚ ਜ਼ਿਲ੍ਹਾ ਬਾਲ ਭਲਾਈ ਕਮੇਟੀ ਬਠਿੰਡਾ, ਮੈਬਰਾਨ ਜੁਵੇਨਾਇਲ ਜ਼ਸਟਿਸ ਬੋਰਡ ਬਠਿੰਡਾ, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਠਿੰਡਾ, ਸੁਪਰਡੈਂਟ ਚਿਲਡਰਨ ਹੋਮ ਫਾਰ ਬੁਆਏਜ਼ ਬਠਿੰਡਾ, ਕਿਰਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਰਹੇ।


