ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਰਿਆਣਾ ਅਤੇ ਰਾਜਸਥਾਨ ਦੀਆ ਸਰਹੱਦਾਂ ਤੇ ਚਲਾਇਆ ਸਰਚ ਅਭਿਆਨ

ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲਗਦੀ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ।

ਸ੍ਰੀ ਮੁਕਤਸਰ ਸਾਹਿਬ। ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਸੂਬਾ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮਹਿੰਮ ਵਿੱਢੀ ਗਈ ਹੈ ਜਿਸ ਤਹਿਤ ਅੱਜ ਪੂਰੇ ਪੰਜਾਬ ਵਿੱਚ “ਅਪ੍ਰੈਸ਼ਨ ਸੀਲ 7” ਚਲਾਇਆ ਗਿਆ, ਜਿਸ ਤਹਿਤ ਪੰਜਾਬ ਦੇ ਨਾਲ ਲੱਗਦੇ ਦੂਸਰੇ ਸੂਬਿਆ ਦੀਆਂ ਲਗਦੀਆਂ ਸਰਹੱਦਾਂ ਤੇ ਨਾਕਾ ਬੰਦੀ ਕਰਕੇ ਸਰਚ ਅਭਿਆਨ ਚਲਾਇਆ ਗਿਆ ਹੈ।
ਇਸੇ ਤਹਿਤ ਹੀ ਸ਼੍ਰੀ ਤੁਸ਼ਾਰ ਗੁੱਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀਆਂ ਹਦਾਇਤਾਂ ਤਹਿਤ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆ ਨਾਲ ਲਗਦੀਆਂ ਸਰੱਹਦਾਂ ਤੇ ਨਾਕਾ ਬੰਦੀ ਕਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ), ਇੰਸਪੈਕਟਰ ਪਰਮਜੀਤ ਕੁਮਾਰ ਮੁੱਖ ਅਫਸਰ ਥਾਣਾ ਲੰਬੀ ਤੇ ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਅਤੇ ਪੁਲਿਸ ਪਾਰਟੀ ਵੱਲੋਂ ” ਆਪਰੇਸ਼ਨ ਸੀਲ-7″ ਤਹਿਤ ਸਰਚ ਅਭਿਆਨ ਚਲਾਇਆ ਗਿਆ।
ਇਸ ਮੌਕੇ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ “ਅਪ੍ਰੈਸ਼ਨ ਸੀਲ 7” ਤਹਿਤ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਸਰਹੱਦ ਨਾਲ ਲੱਗਦੀਆ ਹਰਿਆਣਾ ਅਤੇ ਰਾਜਸਥਾਨ ਦੀਆਂ ਸਰਹੱਦਾਂ ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਰਚ ਅਪਰੇਸ਼ਨ ਚਲਾਇਆ ਗਿਆ, ਉਹਨਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦਾ ਤੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਹੱਦਾਂ ਤੇ ਕੁਲ 19 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 06 ਨਾਕੇ ਰਾਜਸਥਾਨ ਸਰਹੱਦ ਨਾਲ ਲਗਾਏ ਗਏ ਹਨ। ਉਹਨਾਂ ਕਿਹਾ ਕਿ ਇਸ ਚੈਕਿੰਗ ਦੋਰਾਨ ਕਿਸੇ ਵੀ ਤਰ੍ਹਾਂ ਸਰਹੱਦ ਤੋਂ ਆਉਣ ਜਾਣ ਵਾਲੇ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਤੇ ਬਾਜ ਦੀ ਅੱਖ ਰੱਖ ਕੇ ਚੈਕਿੰਗ ਕੀਤੀ ਗਈ ਤਾਂ ਜੋ ਨਜਾਇਜ਼ ਸ਼ਰਾਬ, ਸਮਗਲਿੰਗ ਅਤੇ ਹਰ ਪ੍ਰਕਾਰ ਦੀ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ ਅਤੇ ਨਾਲ ਹੀ ਸ਼ੱਕੀ ਵਹੀਕਲਾਂ ਨੂੰ ਵਾਹਨ ਐਪ ਰਾਂਹੀ ਵੈਰੀਫਾਈ ਵੀ ਕੀਤਾ ਗਿਆ । ਉਨ੍ਹਾਂ ਕਿਹਾ ਇਸ ਤਰਾਂ ਦੇ ਅਪ੍ਰੈਸ਼ਨ ਅੱਗੇ ਵੀ ਇਸੇ ਤਰਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਕੋਈ ਜਾਣਕਾਰੀ ਸਾਂਝੀ ਕਰਨੀ ਹੈ ਤਾਂ ਸਾਡੇ ਹੈਲਪਲਾਈਨ 8054370100 ਅਤੇ ਥਾਣਾ ਕਿੱਲਿਆਂਵਾਲੀ ਦਾ ਮੋਬਾਇਲ ਨੰ. 7888493965 ਤੇ ਸੰਪਰਕ ਕਰ ਸਕਦੇ ਹੋ।

CATEGORIES
Share This

COMMENTS

Wordpress (0)
Disqus (0 )
Translate