MSP ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ
ਕਿਸਾਨਾਂ ਨੂੰ ਫਸਲਾਂ ਉੱਪਰ ਐਮਐਸਪੀ ਨੂੰ ਲੈ ਕੇ ਹਰਿਆਣੇ ਦੇ ਮੁੱਖ ਮੰਤਰੀ ਨੈਬ ਸੈਣੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਹਨਾਂ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਹਰ ਫਸਲ ਨੂੰ ਐਮਐਸਪੀ ਤੇ ਖਰੀਦਿਆ ਜਾਵੇਗਾ। ਉਹਨਾਂ ਕਿਹਾ ਕਿ ਪਹਿਲਾਂ 14 ਫਸਲਾਂ ਐਮਐਸਪੀ ਤੇ ਖਰੀਦੀਆਂ ਜਾ ਰਹੀਆਂ ਹਨ ਤੇ ਹੁਣ ਬਾਕੀ ਦੀਆਂ ਨੌ ਫਸਲਾਂ ਤੇ ਵੀ ਹਰਿਆਣਾ ਸਰਕਾਰ ਐਮਐਸਪੀ ਦੇਵੇਗੀ। ਹਰਿਆਣੇ ਦੇ ਮੁੱਖ ਮੰਤਰੀ ਨੈਬ ਸੈਣੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਕਿ ਹੁਣ ਕਿਸਾਨਾਂ ਦੀ ਫਸਲ ਐਮਐਸਪੀ ਤੇ ਖਰੀਦੀ ਜਾਵੇਗੀ। ਦੱਸਣ ਯੋਗ ਹੈ ਕਿ ਕਿਸਾਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਐਮਐਸਪੀ ਕਾਨੂੰਨ ਦੇਸ਼ ਵਿੱਚ ਬਣਨਾ ਚਾਹੀਦਾ ਹੈ। ਪਰ ਇਸ ਸੰਬੰਧ ਵਿੱਚ ਹਲੇ ਤੱਕ ਕੁਝ ਵੀ ਅਜਿਹਾ ਨਹੀਂ ਹੋਇਆ ਪਰ ਇਸ ਦਰਮਿਆਨ ਹਰਿਆਣੇ ਦੇ ਮੁੱਖ ਮੰਤਰੀ ਵੱਲੋਂ ਰਹਿੰਦੀਆਂ 9 ਫਸਲਾਂ ਉੱਪਰ ਵੀ ਐਮਐਸਪੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਰਿਆਣੇ ਦੇ ਮੁੱਖ ਮੰਤਰੀ ਦੇ ਇਸ ਐਲਾਨ ਦਾ ਕਿਸਾਨਾਂ ਨੂੰ ਕੀ ਲਾਭ ਮਿਲੇਗਾ ਇਹ ਤਾਂ ਸਮਾਂ ਹੀ ਦੱਸੇਗਾ ਪਰ ਫਿਲਹਾਲ ਉਹਨਾਂ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।



