ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ 4 ਅਗਸਤ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਵਿੱਚ ਪਹੁੰਚਣ ਤੇ ਗਰੇਟ ਬ੍ਰਿਟੇਨ ਨੂੰ ਹਰਾਉਣ ਤੇ ਵਧਾਈ ਦਿੱਤੀ। ਉਹਨਾਂ ਕਿਹਾ ਕਿ ਬ੍ਰਿਟੇਨ ਤੇ ਹੋਈ ਸ਼ਾਨਦਾਰ ਜਿੱਤ ਲਈ ਮੁਬਾਰਕਾਂ ਚੱਕ ਦੇ ਇੰਡੀਆ। ਦੱਸਣ ਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ ਵੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਫੋਨ ਤੇ ਗੱਲਬਾਤ ਕਰਕੇ ਭਾਰਤੀ ਟੀਮ ਦਾ ਹੌਸਲਾ ਵਧਾਇਆ ਗਿਆ ਸੀ। ਉਹ ਭਾਰਤੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਪੈਰਿਸ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਾ ਮਿਲਣ ਤੇ ਉਹ ਨਹੀਂ ਜਾ ਸਕੇ। ਜਿਸ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਅਫਸੋਸ ਵੀ ਪ੍ਰਗਟ ਕੀਤਾ ਗਿਆ ਸੀ।
CATEGORIES ਖੇਡਾਂ
TAGS punjab news