ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ 4 ਅਗਸਤ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਪਾਰਟੀ ਦੀ ਕੋਰ ਕਮੇਟੀ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਗਿਆ ਹੈ ਜਿਸ ਵਿੱਚ 23 ਮੈਂਬਰ ਰੱਖੇ ਗਏ ਹਨ ਜਦੋਂ ਕਿ ਚਾਰ ਮੈਂਬਰ ਵੱਖ ਵੱਖ ਵਿੰਗਾਂ ਦੇ ਪ੍ਰਧਾਨਾਂ ਨੂੰ ਲਾਇਆ ਗਿਆ ਹੈ। ਕੋਰ ਕਮੇਟੀ ਵਿੱਚ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ,ਜਨਮੇਜਾ ਸਿੰਘ ਸੇਖੋ, ਹਰਜਿੰਦਰ ਸਿੰਘ ਧਾਮੀ, ਗੁਲਜਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ,ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ,ਇਕਬਾਲ ਸਿੰਘ ਝੂੰਦਾ, ਬਿਰਸਾ ਸਿੰਘ ਵਲਟੋਹਾ,ਮਨਜੀਤ ਸਿੰਘ ਜੀਕੇ, ਗੁਰਬਚਨ ਸਿੰਘ ਬੱਬੇਹਾਲੀ, ਡਾਕਟਰ ਸੁਖਵਿੰਦਰ ਸੁੱਖੀ,ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਲਖਬੀਰ ਸਿੰਘ ਲੋਧੀਨੰਗਲ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਤੇ ਬਲਦੇਵ ਸਿੰਘ ਖਹਿਰਾ ਨੂੰ ਸ਼ਾਮਿਲ ਕੀਤਾ ਗਿਆ ਹੈ। ਜਦੋਂ ਕਿ ਸਪੈਸ਼ਲ ਇਨਵਾਇਟੀ ਦੇ ਵਿੱਚ ਪਾਰਲੀਮੈਂਟ ਵਿੱਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਨੂੰ ਬਤੌਰ ਸਪੈਸ਼ਲ ਇਨਵਾਈਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate